ਅੰਮ੍ਰਿਤਸਰ, 24 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਨਵੰਬਰ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਵੱਲੋਂ ਉਮਰ ਕੈਦ ਦੀ ਸਜ਼ਾ ਦੇ ਫੈਸਲੇ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਕੇਸ ਦੇ ਮੁੱਖ ਗਵਾਹਾਂ ਅਤੇ ਵਕੀਲਾਂ ਦੇ ਸਨਮਾਨ ਅੱਗੇ ਪਾ ਦਿੱਤਾ ਗਿਆ ਹੈ।ਪਹਿਲਾਂ ਇਹ ਸਨਮਾਨ 26 ਦਸੰਬਰ 2018 ਨੂੰ ਕੀਤਾ ਜਾਣਾ ਸੀ, ਜਦਕਿ ਹੁਣ ਨਵੀਂ ਤਰੀਕ ਬਾਅਦ ਵਿਚ ਤੈਅ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਹ ਸਨਮਾਨ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਾਜ਼ਾਦਿਆਂ ਸਮੇਤ ਹੋਰ ਗੁਰਸਿੱਖਾਂ ਦੀਆਂ ਸ਼ਹਾਦਤਾਂ ਦੇ ਦਿਹਾੜਿਆਂ ਦੇ ਮੱਦੇਨਜ਼ਰ ਅੱਗੇ ਪਾਇਆ ਗਿਆ ਹੈ।ਬੇਦੀ ਅਨੁਸਾਰ ਨਵੀਂ ਤਰੀਕ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਤੋਂ ਬਾਅਦ ਵਿਚ ਨੀਯਤ ਕੀਤੀ ਜਾਵੇਗੀ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media