ਸਮਰਾਲਾ, 21 ਦਸੰਬਰ (ਪੰਜਾਬ ਪੋਸਟ- ਕੰਗ) – ਫਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ’ਤੇ ਛੋਟੇ ਸਾਹਿਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਹੀਦੀ ਜੋੜ ਮੌਕੇ ਵੱਖ-ਵੱਖ ਰਾਜਨੀਤਕ ਪਾਰਟੀਆਂ ਵੱਲੋਂ ਆਪਣਾ ਸਿਆਸੀ ਲਾਹਾ ਖੱਟਣ ਲਈ ਸਿਆਸੀ ਕਾਂਨਫਰੰਸਾਂ ਕੀਤੀਆਂ ਜਾਂਦੀਆਂ ਹਨ ਅਤੇ ਰਾਜਸੀ ਨੇਤਾਵਾਂ ਵਲੋਂ ਝੂਠ ਬੋਲ ਕੇ ਲੋਕਾਂ ਨੂੰ ਭਰਮਾਇਆ ਜਾਂਦਾ ਹੈ, ਉਹ ਇੱਕ ਕੋਝਾ ਮਜ਼ਾਕ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸਮਰਾਲਾ ਤੋਂ ਲੋਕ ਇਨਸਾਫ ਪਾਰਟੀ ਦੇ ਯੂਥ ਪ੍ਰਧਾਨ ਕੁਲਜਿੰਦਰ ਸਿੰਘ ਧੀਮਾਨ ਨੇ ਕਰਦਿਆਂ ਕਿਹਾ ਕਿ ਇਸ ਵਾਰ ਲੋਕ ਇਨਸਾਫ ਪਾਰਟੀ ਵੱਲੋਂ ਇਸ ਸ਼ਹੀਦੀ ਜੋੜ ਮੇਲ ਮੌਕੇ ਸਿਆਸੀ ਕਾਨਫਰੰਸ ਨਹੀਂ ਕੀਤੀ ਜਾਵੇਗੀ, ਬਲਕਿ ਸਿਮਰਨਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਤਿੰਨੋਂ ਦਿਨ ਫਤਹਿਗੜ੍ਹ ਸਾਹਿਬ ਅਤੇ ਨਗਰ ਕੀਰਤਨ ਵਾਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਮੂਹਰੇ ਸਫਾਈ ਦੀ ਸੇਵਾ ਨਿਭਾਈ ਜਾਵੇਗੀ।ਉਨ੍ਹਾਂ ਕਿਹਾ ਕਿ ਸੇਵਾ ਦੀ ਅਗਵਾਈ ਸੁਰਿੰਦਰ ਸਿੰਘ ਗਰੇਵਾਲ ਯੂਥ ਪ੍ਰਧਾਨ ਲੁਧਿਆਣਾ ਕਰਨਗੇ।
ਉਨਾਂ ਕਿਹਾ ਕਿ ਇਸ ਨਿਸ਼ਕਾਮ ਸੇਵਾ ਵਿੱਚ ਸੇਵਾ ਕਰਨ ਲਈ ਸਮਰਾਲਾ ਇਲਾਕੇ ਤੋਂ ਕੁਲਜਿੰਦਰ ਸਿੰਘ ਧੀਮਾਨ ਦੀ ਅਗਵਾਈ ਹੇਠ ਨੌਜਵਾਨਾਂ ਦਾ ਇੱਕ ਵੱਡਾ ਜਥਾ ਸ੍ਰੀ ਫਤਹਿਗੜ੍ਹ ਸਾਹਿਬ ਪਹੁੰਚੇਗਾ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media