ਦਿੱਲੀ, 25 ਦਸੰਬਰ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਕੇਵਡੀਆ ਵਿੱਚ ਡੀ.ਜੀ.ਪੀ/ਆਈ.ਜੀ.ਪੀ ਸੰਮੇਲਨ ਵਿੱਚ ਰਾਸ਼ਟਰੀ ਅਖੰਡਤਾ
ਲਈ ਸਲਾਨਾ ਸਰਦਾਰ ਪਟੇਲ ਪੁਰਸਕਾਰ ਦਾ ਐਲਾਨ ਕੀਤਾ।ਇਹ ਪੁਰਸਕਾਰ ਰਾਸ਼ਟਰੀ ਏਕੀਕਰਨ ਨੂੰ ਹੋਰ ਵਧਾਉਣ ਦੀ ਦਿਸ਼ਾ ਵਿੱਚ ਅਸਧਾਰਨ ਯਤਨਾਂ ਲਈ ਦਿੱਤਾ ਜਾਵੇਗਾ।ਪ੍ਰਧਾਨ ਮੰਤਰੀ ਨੇ ਕਿਹਾ, “ਸਰਦਾਰ ਪਟੇਲ ਨੇ ਭਾਰਤ ਨੂੰ ਇਕਜੁੱਟ ਕਰਨ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ।ਰਾਸ਼ਟਰੀ ਅਖੰਡਤਾ ਲਈ ਸਰਦਾਰ ਪਟੇਲ ਪੁਰਸਕਾਰ ਉਨ੍ਹਾਂ ਲਈ ਇੱਕ ਉਚਿਤ ਸ਼ਰਧਾਂਜਲੀ ਹੋਵੇਗੀ ਅਤੇ ਇਹ ਵੱਧ ਤੋਂ ਵੱਧ ਲੋਕਾਂ ਨੂੰ ਭਾਰਤ ਦੀ ਏਕਤਾ ਅਤੇ ਰਾਸ਼ਟਰੀ ਅਖੰਡਤਾ ਨੂੰ ਵਧਾਉਣ ਦੀ ਦਿਸ਼ਾ ਵਿੱਚ ਕੰਮ ਕਰਨ ਲਈ ਪ੍ਰੇਰਿਤ ਕਰੇਗਾ।”
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media