Tuesday, March 3, 2026

ਸੀ.ਬੀ.ਐਸ.ਸੀ ਖਾਲਸਾ ਕਾਲਜ ਪਬਲਿਕ ਸਕੂਲ ਦੇ ਸਲਾਨਾ ਸਮਾਰੋਹ ਦੌਰਾਨ ਪਲਕਪ੍ਰੀਤ ਦਾ ਸਨਮਾਨ

ਅੰਮ੍ਰਿਤਸਰ, 25 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਪ੍ਰਬੰਧ ਅਧੀਨ ਚੱਲ ਰਹੇ PUNJ2512201808ਸੀ.ਬੀ.ਐਸ.ਸੀ ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਛੇਹਰਟਾ ਦਾ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਇਸ ਦੌਰਾਨ ਵਿੱਦਿਆ, ਖੇਡਾਂ ਤੇ ਹੋਰ ਖੇਤਰਾਂ ਵਿੱਚ ਅਹਿਮ ਮੱਲਾਂ ਮਾਰਨ ਵਾਲੇ ਸੈਂਕੜੇ ਹੋਣਹਾਰ ਵਿਦਿਆਰਥੀਆਂ ਨੂੰ ਉਚੇਚੇ ਤੌਰ `ਤੇ ਨਿਵਾਜ਼ਿਆ ਗਿਆ।ਵਿੱਦਿਅਕ ਤੇ ਵਾਦ-ਵਿਵਾਦ ਪ੍ਰਤੀਯੋਗਤਾਵਾਂ ਦੇ ਵਿੱਚ ਮੋਹਰੀ ਰਹਿਣ ਵਾਲੀ ਪਲਕਪ੍ਰੀਤ ਕੌਰ ਪੁੱਤਰੀ ਬਲਜਿੰਦਰ ਸਿੰਘ ਵਿਦਿਆਰਥਣ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕਰਦਿਆਂ ਮੁੱਖ ਮਹਿਮਾਨ ਖਾਲਸਾ ਕਾਲਜ ਪ੍ਰਬੰਧਕੀ ਕਮੇਟੀ ਦੇ ਸੈਕਟਰੀ ਰਜਿੰਦਰ ਮੋਹਨ ਸਿੰਘ ਛੀਨਾ ਦੀ ਧਰਮ ਪਤਨੀ ਤਜਿੰਦਰ ਕੌਰ ਛੀਨਾ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਹੋਣਹਾਰ ਵਿਦਿਆਰਥੀਆਂ ਦਾ ਮਾਨ-ਸਨਮਾਨ ਕਰਨ ਤੇ ਹੋਰ ਸਹੂਲਤਾਂ ਦੇਣ ਦੇ ਲਈ ਵਚਨਬੱਧ ਹੈ।ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਵੱਲੋਂ ਸਕੂਲ ਦੀ ਸਲਾਨਾ ਪ੍ਰਗਤੀ ਰਿਪੋਰਟ ਪੇਸ਼ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਵੱਲੋਂ ਪੰਜਾਬੀ ਸੱਭਿਆਚਾਰਕ ਵੰਨਗੀਆਂ ਤੇ ਦੇਸ਼ ਭਗਤੀ ਨਾਲ ਭਰਪੂਰ ਰੰਗਾਰੰਗ ਪ੍ਰੋਗਰਾਮ ਦੀ ਪੇਸ਼ ਕੀਤਾ ਗਿਆ।
ਇਸ ਮੌਕੇ ਨਾਟਕਕਾਰ ਜਤਿੰਦਰ ਸਿੰਘ ਬਰਾੜ, ਹਰਮਿੰਦਰ ਸਿੰਘ ਫਰੀਡਮ, ਗੁਰਮਹਿੰਦਰ ਸਿੰਘ, ਡਾ. ਨੀਲਮ ਹੰਸ, ਗੁਰਿੰਦਰਜੀਤ ਕੌਰ, ਪਵਨਦੀਪ, ਗੁਰਜੀਤ ਸਿੰਘ ਸੇਠੀ,  ਰਵਿੰਦਰ ਸਿੰਘ, ਬਲਜਿੰਦਰ ਸਿੰਘ ਮੱਟੂ, ਗੀਤੂ ਬਾਲਾ, ਰਸ਼ਮੀ, ਪ੍ਰੀਤਿਕਾ, ਰਜਨੀ, ਇੰਚਾਰਜ ਸ਼ਵੇਤਾ ਭਾਟੀਆ ਆਦਿ ਹਾਜ਼ਰ ਸਨ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …

Leave a Reply