Sunday, August 30, 2026

ਚਾਰ ਸ਼ਾਹਿਬਜ਼ਾਦਿਆਂ ਤੇ ਮਾਤਾ ਗੁਜਰ ਕੌਰ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ

PPN2612201802ਬਠਿੰਡਾ, 26 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਸ਼ਹਿਰ ਦੀ ਨਿਸ਼ਕਾਮ ਧਾਰਮਿਕ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਚਾਰ ਸ਼ਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਭਾਈ ਜਗਤਾ ਜੀ ਵਿਖੇ ਕਰਵਾਇਆ ਗਿਆ।ਸਮਾਗਮ ਵਿਚ ਭਾਈ ਦਵਿੰਦਰ ਸਿੰਘ ਬਟਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਹਜ਼ੁਰੀ ਰਾਗੀ ਭਾਈ ਜਗਤਾ ਜੀ ਗੁਰਦੁਆਰਾ ਸਾਹਿਬ ਭਾਈ ਸ਼ਿਵਦੇਵ ਸਿੰਘ ਅਤੇ ਕਥਾ ਵਾਚਕ ਭਾਈ ਰਵਿੰਦਰ ਸਿੰਘ ਵਾਂ ਮੁੱਖ ਗ੍ਰੰਥੀ ਬਠਿੰਡਾ ਵਾਲੇ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ।ਸੁਸਾਇਟੀ ਮੈਂਬਰਾਂ ਵਲੋਂ ਪੁੱਜੇ ਪ੍ਰਚਾਰਕਾਂ ਨੂੰ ਗੁਰੂ ਦੀ ਬਖ਼ਸ਼ਿਸ਼ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।ਮੁੱਖ ਸੇਵਾਦਾਰ ਅਵਤਾਰ ਸਿੰਘ ਕੈਂਥ ਨੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਮੁੱਖੀ ਸੇਵਾਦਾਰ ਜਸਕਰਨ ਸਿੰਘ ਸਿਵੀਆਂ, ਮਹੇਸ਼ ਇੰਦਰ ਸਿੰਘ ਸੰਤ ਭਾਈ ਸੁਹੇਲ ਸਿੰਘ ਸੇਵਾ ਸੁਸਾਇਟੀ ਅਤੇ ਜੋਗਿੰਦਰ ਸਿੰਘ ਸਾਗਰ ਵੀ ਹਾਜ਼ਰ ਸਨ।ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।

Check Also

ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ

ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …

Leave a Reply