Tuesday, July 21, 2026

ਗ੍ਰੇਸ ਪਬਲਿਕ ਸੀਨੀ. ਸੈਕੰ. ਸਕੂਲ ਦਾ 21ਵਾਂ ਸਾਲਾਨਾ ਸਮਾਗਮ ਆਯੋਜਿਤ

PPN2612201808ਜੰਡਿਆਲਾ ਗੁਰੂ, 26 ਦਸੰਬਰ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) ਸਥਾਨਕ ਗ੍ਰੇਸ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ21ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ‘ਤੇ ਪਹੁੰਚੇ ਸ਼ਰਨਜੀਤ ਸਿੰਘ ਢਿੱਲੋਂ ਕੈੰਪਸ ਡਾਇਰੈਕਟਰ ਯੂਨੀਵਰਸਿਟੀ ਨੇ ਸਕੁਲ ਪ੍ਰਬੰਧਕਾਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਸਕੂਲ ਦੇ ਵਿਦਿਆਰਥੀ ਇਥੋਂ ਪੜ ਕੇ ਵੱਡੇ ਵੱਡੇ ਅਹੁੱਦਿਆਂ ‘ਤੇ ਬਿਰਾਜਮਾਨ ਹਨ।ਸਕੂਲੀ ਬੱਚਿਆਂ ਵਲੋਂ ਸਮਾਜਿਕ ਬੁਰਾਈਆਂ, ਦੇਸ਼ ਭਗਤੀ ਬਾਰੇੇ ਨਾਟਕ ਪੇਸ਼ ਕੀਤੇ ਗਏ।ਗਿੱਧੇ ਅਤੇ ਭੰਗੜੇ ਦੀ ਪੇਸ਼ਕਾਰੀ ਨੇ ਸਾਰਿਆਂ ਦਾ ਮਨ ਮੋਹ ਲਿਆ।
ਇਸ ਮੌਕੇ ਸਕੂਲ ਦੇ ਡਾਇਰੈਕਟਰ ਡਾਕਟਰ ਜੇ.ਐਸ ਰੰਧਾਵਾ, ਪ੍ਰਿੰਸੀਪਲ ਰਮਨਜੀਤ ਕੌਰ ਰੰਧਾਵਾ, ਨਮਰਤਾ, ਕੋਚ ਪਰਮਿੰਦਰ ਤੇ ਸਟਾਫ ਮੈਂਬਰ ਹਾਜ਼ਰ ਸਨ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply