ਸਮਰਾਲਾ, 26 ਦਸੰਬਰ (ਪੰਜਾਬ ਪੋਸਟ – ਕੰਗ) – ਅਕਾਲੀ ਭਾਜਪਾ ਸਰਕਾਰ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਬੇਅਦਬੀ ਮਾਮਲੇ ਦੀ ਜਾਂਚ ਕਰਨ ਵਾਲੇ ਪੰਜਾਬ-ਹਰਿਆਣਾ ਹਾਈਕੋਰਟ ਦੇ ਸਾਬਕਾ ਜਸਟਿਸ ਜ਼ੋਰਾ ਸਿੰਘ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ‘ਆਪ’ ਵਰਕਰਾਂ ਅਤੇ ਅਹੁਦੇਦਾਰਾਂ ਨੇ ਸਵਾਗਤ ਕੀਤਾ ਹੈ।ਸਮਰਾਲਾ ਵਿਖੇ ਸੱਦੀ ਗਈ ਮੀਟਿੰਗ ਬਾਰੇ ਜਾਣਕਾਰੀ ਦਿੰਦੇ ਹੋਏ ਰਣਜੀਤ ਸਿੰਘ ਧਮੋਟ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਦਿਹਾਤੀ ਅਤੇ ਸਮਰਾਲਾ ਇਕਾਈ ਦੇ ‘ਆਪ’ ਆਗੂ ਜਗਤਾਰ ਸਿੰਘ ਦਿਆਲਪੁਰਾ ਨੇ ਦੱਸਿਆ ਕਿ ਸਾਬਕਾ ਜਸਟਿਸ ਜ਼ੋਰਾ ਸਿੰਘ ਵੱਲੋਂ ‘ਆਪ’ ਵਿੱਚ ਸ਼ਾਮਲ ਹੋਣ ਦਾ ਸਹੀ ਸਮੇਂ ‘ਤੇ ਚੁੱਕਿਆ ਸਹੀ ਕਦਮ ਹੈ, ਜਿਸ ਨਾਲ ਪੰਜਾਬ ਵਿੱਚ ‘ਆਪ’ ਅੰਦਰ ਇੱਕ ਨਵੀਂ ਰੂਹ ਫੂਕੀ ਜਾਵੇਗੀ।ਉਨ੍ਹਾਂ ਅੱਗੇ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਤਿੰਨੋਂ ਪਾਰਟੀਆਂ ਮਿਲ ਕੇ ਪੰਜਾਬ ਦੇ ਲੋਕਾਂ ਨੂੰ ਬੁੱਧੂ ਬਣਾ ਕੇ ਸਿੱਖਾਂ ਦੇ ਜ਼ਜਬਾਤਾਂ ਨਾਲ ਖੇਡ ਰਹੀਆਂ ਹਨ।ਜਦੋਂ ਕਿ ਸਭ ਨੂੰ ਪਤਾ ਹੈ ਕਿ ਸਾਬਕਾ ਜਸਟਿਸ ਜ਼ੋਰਾ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਰਿਪੋਰਟ ਵਿੱਚ ਪੂਰੀ ਸੱਚਾਈ ਬਿਆਨ ਕੀਤੀ ਸੀ। ਉਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਕੇ ਬੇਅਦਬੀ ਵਿੱਚ ਸ਼ਾਮਲ ਦੋਸ਼ੀਆਂ ਨੂੰ ਬਚਾ ਰਹੇ ਹਨ, ਜੋ ਕਿ ਸਿੱਖ ਕੌਮ ਨਾਲ ਸ਼ਰੇਆਮ ਧੱਕਾ ਹੈ।ਜੇਕਰ ਕੈਪਟਨ ਅਮਰਿੰਦਰ ਸਿੰਘ ਇਸ ਰਿਪੋਰਟ ਨੂੰ ਲਾਗੂ ਕਰ ਦਿੰਦੇ ਤਾਂ ਅੱਜ ਬੇਅਦਬੀ ਦੇ ਦੋਸ਼ੀ ਸਲਾਖਾਂ ਅੰਦਰ ਹੁੰਦੇ। ਉਨਾਂ ਦਾਅਵਾ ਕੀਤਾ ਕਿ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਪੰਜਾਬ ਵਿੱਚੋਂ ਸ਼ਾਨਦਾਰ ਜਿੱਤ ਪ੍ਰਾਪਤ ਕਰੇਗੀ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media