ਬਠਿੰਡਾ, 26 ਦਸੰਬਰ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਪੰਚਾਇਤੀ ਚੋਣਾਂ ਦੀ ਅੱਜ ਦੂਸਰੀ ਰਿਹਰਸਲ ਦੌਰਾਨ ਗੈਰਹਾਜ਼ਰ ਪਾਏ ਗਏ ਅਧਿਕਾਰੀਆਂ ਅਤੇ ਕਰਮਚਾਰੀਆਂ ’ਤੇ ਹੋਵੇਗੀ ਸਖ਼ਤ ਕਾਰਵਾਈ।ਵਧੀਕ ਡਿਪਟੀ ਕਮਿਸ਼ਨਰ ਵਿਕਾਸ ਬਠਿੰਡਾ ਸ਼੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਇਲੈਕਸ਼ਨ ਡਿਊਟੀ ਦੌਰਾਨ ਪਾਏ ਗਏ ਗੈਰਹਾਜ਼ਰ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਪੰਜਾਬ ਸਟੇਟ ਇਲੈਕਸ਼ਨ ਕਮਿਸ਼ਨ ਐਕਟ ਤਹਿਤ ਪਰਚਾ ਦਰਜ਼ ਕਰਨ ਦੀ ਸਿਫਾਰਿਸ਼ ਕੀਤੀ ਜਾ ਸਕਦੀ ਹੈ।ਚੋਣ ਡਿਊਟੀ ਦੌਰਾਨ ਗੈਰਹਾਜ਼ਰ ਹੋਣਾ ਇੱਕ ਗੰਭੀਰ ਕੁਤਾਹੀ ਹੈ ਅਤੇ ਇਸ ਗੈਰਹਾਜ਼ਰੀ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਨਾਉਣ ਦੇ ਮੰਤਵ ਨਾਲ ਅਧਿਕਾਰੀਆਂ/ਕਰਮਚਾਰੀਆਂ ਨੂੰ ਪਹਿਲਾਂ ਹੀ ਇਸ ਬਾਰੇ ਜਾਣੂ ਕਰਵਾ ਦਿੱਤਾ ਗਿਆ ਸੀ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ 5135 ਕਰਮਚਾਰੀਆਂ/ਅਧਿਕਾਰੀਆਂ ਦੀ ਵੱਖ-ਵੱਖ ਪੋਲਿੰਗ ਸਟੇਸ਼ਨਾਂ ’ਤੇ ਡਿਊਟੀਆਂ ਲਗਾਈਆਂ ਗਈਆ ਹਨ।ਜਿਸ ਵਿੱਚ ਪਰਜਾਈਡਿੰਗ ਅਫ਼ਸਰ, ਸਹਾਇਕ ਪਰਜਾਈਡਿੰਗ ਅਤੇ ਪੋਲਿੰਗ ਅਫ਼ਸਰ ਅਤੇ ਹੋਰ ਸਟਾਫ਼ ਸ਼ਾਮਲ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੇਰ ਸ਼ਾਮ ਤੱਕ ਚੱਲੀ ਮੀਟਿੰਗ ਦੌਰਾਨ ਦੱਸਿਆ ਕਿ ਸਾਰੇ ਗੈਰਹਾਜ਼ਰ ਪਾਏ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਪੜਤਾਲ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿਰੁੱਧ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਇਲੈਕਸ਼ਨ ਕਮਿਸ਼ਨ ਐਕਟ 1994 ਦੇ ਅੰਡਰ ਸੈਕਸ਼ਨ 120 ਤਹਿਤ ਸਾਰੇ ਗੈਰ ਹਾਜ਼ਰੀਨ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Check Also
ਖ਼ਾਲਸਾ ਕਾਲਜ ਵੈਟਰਨਰੀ ਵਿਖੇ ਵਾਈਟ ਕੋਟ ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ …
Punjab Post Daily Online Newspaper & Print Media