ਭੀਖੀ/ ਮਾਨਸਾ, 26 ਦਸੰਬਰ (ਪੰਜਾਬ ਪੋਸਟ- ਕਮਲ ਜ਼ਿੰਦਲ) – ਹਲਕਾ ਦਿੜ੍ਹਬਾ ਦੇ ਬਲਾਕ ਸੁਨਾਮ ’ਚ ਪੈਂਦੇ ਪਿੰਡ ਰਤਨਗੜ੍ਹ ਪਾਟਿਆਂਵਾਲੀ ਵਿਖੇ ਸਰਪੰਚੀ ਲਈ ਸਰਬਸਾਂਝੀ ਉਮੀਦਵਾਰ ਸੋਮਾ ਕੌਰ ਦੀ ਪੂਰੀ ਚੜ੍ਹਤ ਬਣੀ ਹੋਈ ਹੈ।ਸੋਮਾ ਕੌਰ ਨੇ ਆਪਣੇ ਸਮੱਰਥਕਾਂ ਨਾਲ ਸਮੁੱਚੇ ਪਿੰਡ ਦੇ ਘਰ-ਘਰ ਜਾ ਕੇ ਵੋਟਾਂ ਲਈ ਅਪੀਲ ਕੀਤੀ।ਪੜ੍ਹੀ-ਲਿਖੀ ਸਰਪੰਚ ਉਮੀਦਵਾਰ ਹੋਣ ਦੇ ਨਾਤੇ ਪਿੰਡ ਵਾਸੀਆਂ ਤੋਂ ਵੋਟਾਂ ਪਾਉਣ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਸੋਮਾ ਕੌਰ ਨੇ ਕਿਹਾ ਕਿ ਜਿੱਤਣ ਉਪਰੰਤ ਸਮੁੱਚੇ ਪਿੰਡ ਦੇ ਕਾਰਜ ਕਰਨ ਤੋਂ ਇਲਾਵਾ ਸਿਹਤ, ਸਿੱਖਿਆ ਤੇ ਖੇਡਾਂ ਵੱਲ ਧਿਆਨ ਦਿੱਤਾ ਜਾਵੇਗਾ।
ਪਿੰਡ ਦੇ ਸਾਬਕਾ ਸਰਪੰਚ ਗੁਰਮੋਹਨ ਸਿੰਘ ਤੇ ਬਿੱਕਰ ਸਿੰਘ ਨੇ ਕਿਹਾ ਕਿ ਉਹਨਾਂ ਦਾ ਸਮੁੱਚਾ ਪਿੰਡ ਸੋਮਾ ਕੌਰ ਦੇ ਨਾਲ ਹੈ, ਭਾਵੇਂ ਕਿ ਹੋਰ ਵੀ ਉਮੀਦਵਾਰ ਚੋਣ ਮੈਦਾਨ ਵਿੱਚ ਹਨ, ਪਰ ਸੋਮਾ ਕੌਰ ਨੂੰ ਲੋਕਾਂ ਤੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਇਸ ਮੌਕੇ ਅਮ੍ਰਿਤਪਾਲ ਸਿੰਘ, ਹੈਪੀ, ਸੁਖਵਿੰਦਰ ਸਿੰਘ, ਕੁਲਵੰਤ ਸਿੰਘ, ਰੇਸ਼ਮ ਸਿੰਘ, ਸੁੱਖੀ ਸਿੰਘ,ਅਮਰਜੀਤ ਕੌਰ, ਪਰਮਜੀਤ ਕੌਰ, ਰਾਜ ਕੌਰ, ਗੁਰਮੀਤ ਕੌਰ, ਭੂਰੀ ਕੌਰ, ਬਲਵਿੰਦਰ ਕੌਰ ਆਦਿ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media