ਅੰਮ੍ਰਿਤਸਰ, 26 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੈਫ. ਕਰਨਲ ਗੁਰਿੰਦਰਜੀਤ ਸਿੰਘ ਗਿੱਲ (ਰਿਟਾ.) ਜ਼ਿਲਾ੍ਹ ਰੱਖਿਆ ਸੇਵਾਵਾਂ ਭਲਾਈ ਅਫਸਰ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਫੌਜ ਵਿੱਚ ਭਰਤੀ ਹੋਣ ਲਈ ਅੰਮ੍ਰਿਤਸਰ ਕਚਹਿਰੀ ਰੋਡ ਸਥਿਤ ਸੈਂਟਰ `ਚ ਸਰੀਰਕ ਅਤੇ ਲਿਖਤੀ ਟੈਸਟ ਦੀ ਤਿਆਰੀ ਕਰਵਾਈ ਜਾਂਦੀ ਹੈ।ਫੌਜ ਵਿੱਚ ਭਰਤੀ ਹੋਣ ਸਬੰਧੀ ਸਾਰੇ ਵਰਗਾਂ ਦੇ ਬੱਚਿਆਂ ਲਈ ਪ੍ਰੀ-ਰਿਕਰੁਟਮੈਂਟ ਕੋਰਸ ਲਈ ਦਾਖਲਾ ਸ਼ੁਰੂ ਹੈ।ਕੋਰਸ ਦੌਰਾਨ 25 ਜਨਵਰੀ 2019 ਨੂੰ ਫਤਹਿਗੜ੍ਹ ਵਿੱਚ ਹੋਣ ਵਾਲੇ ਲਿਖਤੀ ਪੇਪਰ ਦੀ ਤਿਆਰੀ ਵੀ ਕਰਵਾਈ ਜਾਵੇਗੀ।ਇਹ ਕੋਰਸ 31 ਦਸੰਬਰ 2018 ਤੋ ਸ਼ੁਰੂ ਕੀਤਾ ਜਾ ਰਿਹਾ ਹੈ ਚਾਹਵਾਨ ਉਮੀਦਵਾਰ ਦਾਖਲਾ ਲੈ ਕੇ ਲਾਭ ਉਠਾ ਸਕਦੇ ਹਨ।
ਉਨਾਂ ਦੱਸਿਆ ਕਿ ਇਸ ਸੈਂਟਰ ਵਿਖੇ 120 ਘੰਟੇ ਦਾ ਆਈ.ਐਸ.ਓ ਸਰਟੀਫਾਈਡ ਬੇਸਿਕ ਕੰਪਿਊਟਰ ਕੋਰਸ ਵੀ ਕਰਾਇਆ ਜਾਂਦਾ ਹੈ, ਜੋ ਕਿ ਸਰਕਾਰੀ ਨੋਕਰੀਆਂ ਲਈ ਜਰੂਰੀ ਹੈ।ਗਿੱਲ ਨੇ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਦਫਤਰੀ ਸਮੇਂ ਵਿਚ ਆ ਕੇ ਜਾਂ ਦਫਤਰ ਨਾਲ ਫੋਨ ਨੰਬਰ 0183-2212103, 9592789043 ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ‘ਤੇ ਗੁਰਮਤਿ ਸਮਾਗਮ
ਅੰਮ੍ਰਿਤਸਰ, 30 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ …
Punjab Post Daily Online Newspaper & Print Media