ਅੰਮ੍ਰਿਤਸਰ, 27 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਡੇਅਰੀ ਵਿਕਾਸ ਬੋਰਡ/ਵਿਭਾਗ ਵਲੋਂ 4 ਹਫਤੇ ਡੇਅਰੀ ਉਦਮ ਸਿਖਲਾਈ ਪ੍ਰੋਗਰਾਮ 14 ਜਨਵਰੀ ਤੋਂ 12 ਫਰਵਰੀ 2019 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ ਵਿਖੇ ਚਲਾਇਆ ਜਾ ਰਿਹਾ ਹੈ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਜੋਗਿੰਦਰ ਸਿੰਘ ਨੇ ਦੱਸਿਆ ਕਿ ਚਾਹਵਾਨ ਡੇਅਰੀ ਫਾਰਮਰ ਜੋ ਘੱਟੋ-ਘੱਟ 10ਵੀ ਪਾਸ, ਉਮਰ 18 ਤੋ 45 ਸਾਲ ਦਰਮਿਆਨ ਹੋਵੇ, ਪੇਡੂ ਖੇਤਰ ਨਾਲ ਸਬੰਧਤ ਹੋਣ ਅਤੇ ਪਹਿਲਾ ਘੱਟੋ-ਘੱਟ 5 ਪਸ਼ੂ ਰੱਖੇ ਹੋਣ ਸਿਖਲਾਈ ਵਿੱਚ ਭਾਗ ਲੈ ਸਕਦੇ ਹਨ।ਡੇਅਰੀ ਫਾਰਮਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ ਵੱਖ-ਵੱਖ ਵਿਸਾ ਮਾਹਿਰਾਂ ਵੱਲੋ ਪਸ਼ੂਆ ਦੀ ਸਾਂਭ ਸੰਭਾਲ, ਵੱਖ-ਵੱਖ ਬੀਮਾਰੀਆਂ, ਮਨਸੂਹੀ ਗਰਭਦਾਨ, ਦੁੱਧ ਤੋ ਦੁੱਧ ਪਦਾਰਥ ਤਿਆਰ ਕਰਨ ਦੀ ਪ੍ਰੈਕਟੀਕਲ ਸਿਖਲਾਈ ਦਿੱਤੀ ਜਾਵੇਗੀ।ਇਸ ਸਿਖਲਾਈ ਦੌਰਾਨ ਮਾਡਲ ਕੈਟਲ ਸੈਡਾ ਦੀ ਉਸਾਰੀ ਦੁੱਧ ਚੁਆਈ ਮਸ਼ੀਨਾ ਅਤੇ ਡੇਅਰੀ ਦੇ ਧੰਦੇ ਦਾ ਮੁਕੰਮਲ ਮਸ਼ੀਨੀਕਰਨ ਲਈ ਲੋੜੀਦੀਆ ਤਕਨੀਕਾਂ ਅਤੇ ਸਬਸਿਡੀਆ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਜਾਵੇਗੀ।
ਜੋਗਿੰਦਰ ਸਿੰਘ ਨੇ ਦੱਸਿਆ ਕਿ ਇਸ ਸਬੰਧੀ ਕੋਸਲਿੰਗ 4 ਜਨਵਰੀ ਨੂੰ ਸਵੇਰੇ 10:00 ਵਜੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਨੇੜੇ ਮਿਲਕ ਪਲਾਂਟ ਵੇਰਕਾ ਅੰਮ੍ਰਿਤਸਰ ਵਿਖੇ ਰੱਖੀ ਗਈ ਹੈ।ਉਨ੍ਹਾਂ ਕਿਹਾ ਕਿ 4 ਜਨਵਰੀ ਤੋ ਪਹਿਲਾਂ ਕਿਸੇ ਵੀ ਕੰਮ ਵਾਲੇ ਦਿਨ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਅੰਮ੍ਰਿਤਸਰ ਵਿਖੇ ਹਾਜਰ ਹੋ ਕੇ ਪ੍ਰਾਸਪੈਕਟ (ਫਾਰਮ) ਹਾਸਲ ਕੀਤੇ ਜਾ ਸਕਦੇ ਹਨ।ਚੁਣੇ ਹੋਏ ਸਿਖਿਆਰਥੀ ਜਨਰਲ ਕੈਟਾਗਰੀ ਲਈ ਫੀਸ 5000/- ਅਤੇ ਅਨੁਸੂਚਿਤ ਜਾਤੀ ਲਈ 4000/- ਫੀਸ ਹੋਵੇਗੀ। ਉਨ੍ਹਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਦਫਤਰ ਦਾ ਫੋਨ ਨੰ: 0183 2263083 ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ
ਅੰਮ੍ਰਿਤਸਰ, 2 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਖੇ ਸੇਵਾ ਨਿਭਾਅ ਰਹੇ …
Punjab Post Daily Online Newspaper & Print Media