ਸਮਰਾਲਾ, 27 ਦਸੰਬਰ (ਪੰਜਾਬ ਪੋਸਟ- ਕੰਗ) – ਇਥੋਂ ਨੇੜਲੇ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਜੋ ਕਿ ਵੱਖ-ਵੱਖ ਖੇਤਰਾਂ ਵਿੱਚ ਮਾਣ ਮੱਤੀਆਂ ਪ੍ਰਾਪਤੀਆਂ ਸਦਕਾ ਹਮੇਸ਼ਾਂ ਚਰਚਾ ਵਿੱਚ ਰਹਿੰਦਾ ਹੈ।ਇਸੇ ਸਕੂਲ ਤੋਂ ਪੜ੍ਹੇ ਅਵਤਾਰ ਸਿੰਘ ਜੁਗਨੀ ਆਸਟ੍ਰੇਲੀਆ ਨੇ ਸਕੂਲ ਨੂੰ ਇੱਕ ਲੱਖ ਰੁਪਏ ਦੀ ਲਾਗਤ ਨਾਲ ਕੰਪਿਊਟਰ ਲੈਬ ਤਿਆਰ ਕਰਵਾਈ ਹੈ।ਇਸ ਕੰਪਿੳੂਟਰ ਲੈਬ ਲਈ ਉਨ੍ਹਾਂ ਨੇ ਚਾਰ ਕੰਪਿਊਟਰ ਅਤੇ ਬੱਚਿਆਂ ਦੇ ਬੈਠ ਕੇ ਕੰਪਿੳੂਟਰ ਸਿੱਖਣ ਲਈ ਕਮਰਾ ਤਿਆਰ ਕਰਵਾਇਆ।ਅਵਤਾਰ ਸਿੰਘ ਜੁਗਨੀ ਅਸਟ੍ਰੇਲੀਆ ਦੇ ਚਾਚਾ ਅਵਤਾਰ ਸਿੰਘ ਜ਼ਿਲ੍ਹਾ ਵਾਈਸ ਪ੍ਰਧਾਨ ਕਾਂਗਰਸ ਕਮੇਟੀ ਨੇ ਵੀ ਇਸ ਕੰਮ ਲਈ ਜੁਗਨੀ ਨੂੰ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਸਾਡੇ ਪਿੰਡ ਦਾ ਪ੍ਰਾਇਮਰੀ ਸਕੂਲ ਜੋ ਕਿ ਹਰ ਸਹੂਲਤਾਂ ਨਾਲ ਭਰਪੂਰ ਹੈ ਪਰ ਇਸ ਮੌਕੇ ਸਕੂਲ ਵਿੱਚ ਕੰਪਿਊਟਰ ਲੈਬ ਦੀ ਕਮੀ ਮਹਿਸੂਸ ਹੋ ਰਹੀ ਸੀ ਜੋ ਕਿ ਪੂਰੀ ਹੋਈ ਹੈ। ਹੁਣ ਪਿੰਡ ਦੇ ਇਸ ਸਕੂਲ ਵਿੱਚ ਪੜ੍ਹ ਰਹੇ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਵਾਂਗ ਮੁਫਤ ਵਿੱਚ ਕੰਪਿਊਟਰ ਸਿੱਖਿਆ ਹਾਸਲ ਕਰ ਸਕਣਗੇ। ਨੰਬਰਦਾਰ ਜਗੀਰ ਸਿੰਘ ਨੇ ਕਿਹਾ ਕਿ ਸਾਡੇ ਪਿੰਡ ਦੇ ਪ੍ਰਾਈਮਰੀ ਸਕੂਲ ਵਿੱਚ ਹਰ ਤਰ੍ਹਾਂ ਦੀਆਂ ਸਹੂਲਤਾਂ ਬੱਚਿਆਂ ਲਈ ਮਜੂਦ ਹਨ। ਇਹ ਸਭ ਅਧਿਆਪਕਾਂ ਦੀ ਅਣਥੱਕ ਮਿਹਨਤ ਸਦਕਾ ਹੀ ਸੰਭਵ ਹੋ ਸਕਿਆ ਹੈ।
ਸਕੂਲ ਅਧਿਆਪਕ ਸੰਜੀਵ ਕੁਮਾਰ ਨੇ ਅਵਤਾਰ ਸਿੰਘ ਜੁਗਨੀ ਆਸਟ੍ਰੇਲੀਆ ਅਤੇ ਅਵਤਾਰ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲ ਅੱਜ ਜੋ ਇਸ ਮੁਕਾਮ ਤੇ ਹੈ ਇਹ ਸਭ ਪਿੰਡ ਅਤੇ ਦੇਸ਼ਾਂ ਵਿਦੇਸ਼ਾਂ ਵਿੱਚ ਬੈਠੇ ਦਾਨੀ ਸੱਜਣਾਂ ਕਰਕੇ ਹੀ ਹੈ।ਇਸ ਮੌਕੇ ਮੈਡਮ ਪ੍ਰਮਿੰਦਰ ਕੌਰ, ਜਗੀਰ ਸਿੰਘ ਨੰਬਰਦਾਰ, ਅਵਤਾਰ ਸਿੰਘ, ਸਵਰਨਜੀਤ ਸਿੰਘ, ਮਲਕੀਤ ਸਿੰਘ, ਚਰਨਜੀਤ ਸਿੰਘ, ਜਸਪ੍ਰੀਤ ਸਿੰਘ ਅਤੇ ਦਲਬਾਗ ਸਿੰਘ ਗੋਲੂ ਆਦਿ ਹਾਜ਼ਰ ਸਨ।
Check Also
ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ
ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …
Punjab Post Daily Online Newspaper & Print Media