ਅੰਮ੍ਰਿਤਸਰ, 28 ਦਸੰਬਰ ( ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-
ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ ਅੰਮ੍ਰਿਤਸਰ ਵਿਖੇ ਸੈਸ਼ਨ ਜਨਵਰੀ ਤੋਂ ਜੂਨ 2019 ਤੱਕ (ਲੜਕੀਆਂ ਲਈ) 6 ਮਹੀਨੇ ਦਾ ਸਰਟੀਫਿਕੇਟ ਕੋਰਸ ਇੰਨ ਕਟਿੰਗ ਐਂਡ ਟੇਲਰਿੰਗ, 6 ਮਹੀਨੇ ਦਾ ਸਰਟੀਫਿਕੇਟ ਕੋਰਸ ਇੰਨ ਬਿਊਟੀ ਕਲਚਰ ਅਤੇ (ਲੜਕੇ ਅਤੇ ਲੜਕੀਆਂ) ਲਈ 6 ਮਹੀਨੇ ਦਾ ਸਰਟੀਫਿਕੇਟ ਕੋਰਸ ਇੰਨ ਵੈਬ ਡੀਜ਼ਾਈਨਿੰਗ, 6 ਮਹੀਨੇੇ ਦਾ ਸਰਟੀਫਿਕੇਟ ਕੋਰਸ ਇੰਨ ਇੰਗਲਿਸ਼ ਸਪੀਕਿੰਗ ਐਂਡ ਕਮਿਊਨੀਕੇਸ਼ਨ ਸਕਿੱਲਜ਼ ਵਿਸ਼ਿਆਂ ਨਾਲ ਸਬੰਧਤ ਸਰਟੀਫਿਕੇਟ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ। ਕੋਰਸਾਂ ਵਿਚ ਦਾਖਲਾ ਲੈਣ ਦੇ ਚਾਹਵਾਨ ਉਮੀਦਵਾਰ 28 ਦਸੰਬਰ 2018 ਤੱਕ ਆਨਲਾਈਨ ਰਜਿਸਟ੍ਰੇਸ਼ਨ ਯੂਨੀਵਰਸਿਟੀ ਵੈਬਸਾਈਟ www.gndu.ac.in/ <http://www.gndu.ac.in/>lifelong/default.aspx `ਤੇ ਕਰ ਸਕਦੇ ਹਨ।ਵਧੇਰੇ ਜਾਣਕਾਰੀ ਲਈ ਯੂਨੀਵਰਸਿਟੀ ਵੈਬਸਾਈਟ www.gndu.ac.in <http://www.gndu.ac.in> ਤੋਂ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ ਅਤੇ ਵਿਭਾਗ ਵਿਖੇ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਸੰਪਰਕ ਕੀਤਾ ਜਾ ਸਕਦਾ ਹੈ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media