Friday, July 24, 2026

ਸ਼੍ਰੋਮਣੀ ਕਮੇਟੀ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਦੀ ਸੇਵਾ ਮੁਕਤੀ 31 ਦਸੰਬਰ ਨੂੰ

ਅੰਮ੍ਰਿਤਸਰ, 28 ਦਸੰਬਰ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੱਤਰ ਦਿਲਜੀਤ ਸਿੰਘ ਬੇਦੀ 31 ਦਸੰਬਰ ਨੂੰ ਸੇਵਾ Diljit Bediਮੁਕਤ ਹੋਣਗੇ।38 ਸਾਲ ਦੇ ਲੰਬੇ ਸਮਾਂ ਤੱਕ ਸ਼੍ਰੋਮਣੀ ਕਮੇਟੀ ਦੇ ਮੀਡੀਆ ਵਿਭਾਗ ਵਿਚ ਵੱਖ-ਵੱਖ ਅਹੁੱਦਿਆਂ `ਤੇ ਬਿਰਾਜਮਾਨ ਰਹੇ ਬੇਦੀ ਨੇ ਸਾਹਿਤਕ ਖੇਤਰ ਵਿਚ ਵੀ ਕਰੜੀ ਘਾਲਣਾ ਘਾਲੀ ਹੈ। ਵੱਖ-ਵੱਖ ਮੌਲਿਕ ਤੇ ਸੰਪਾਦਿਤ ਪੁਸਤਕਾਂ ਤੋਂ ਇਲਾਵਾ ਉਨ੍ਹਾਂ ਦੇ ਸੈਂਕੜੇ ਲੇਖ ਪੰਜਾਬੀ ਦੇ ਪ੍ਰਮੁੱਖ ਅਖਬਾਰਾਂ ਵਿਚ ਹੁਣ ਤੱਕ ਛੱਪ ਚੁੱਕੇ ਹਨ। ਸ਼੍ਰੋਮਣੀ ਕਮੇਟੀ ਦੇ ਕਈ ਪ੍ਰਧਾਨਾਂ ਨਾਲ ਸੇਵਾ ਨਿਭਾਉਂਦੇ ਰਹੇ ਬੇਦੀ ਨੇ ਕਿਹਾ ਕਿ ਗੁਰੂ ਸਾਹਿਬ ਦੇ ਸ਼ੁਕਰਾਨੇ ਵਜੋਂ ਪਰਿਵਾਰ ਵੱਲੋਂ 30 ਦਸੰਬਰ ਨੂੰ ਸਥਾਨਕ ਭਾਈ ਗੁਰਦਾਸ ਹਾਲ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਜਾਵੇਗਾ।ਜਿਸ ਵਿਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਸਿੰਘ ਸੰਗਤ ਨਾਲ ਕੀਰਤਨ ਦੀ ਸਾਂਝ ਪਾਉਣਗੇ, ਉਥੇ ਸਮਾਜ ਪ੍ਰਮੁੱਖ ਧਾਰਮਿਕ ਤੇ ਰਾਜਨੀਤਕ ਸਖ਼ਸ਼ੀਅਤਾਂ ਸਮੂਲੀਅਤ ਕਰਨਗੀਆਂ।
 

Check Also

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …

Leave a Reply