Tuesday, November 24, 2026

ਨਵੇਂ ਵਿਆਹੇ ਜੋੜੇ ਨੂੰ ਡਾ: ਦਲਬੀਰ ਵੇਰਕਾ ਨੇ ਦਿੱਤਾ ਆਸ਼ੀਰਵਾਦ

PUNJ2812201807ਜੰਡਿਆਲਾ ਗੁਰੂੂ, 28 ਦਸੰਬਰ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸਥਾਨਕ ਵਾਸੀ ਪ੍ਰੋਫੈਸਰ ਗਗਨ ਵਿਰਕ ਦੇ ਭਰਾ ਦੇ ਵਿਆਹ ਦੇ ਸ਼ੁੱਭ ਮੌਕੇ `ਤੇ ਸਾਬਕਾ ਵਿਧਾਇਕ ਤੇ ਹਲਕਾ ਜੰਡਿਆਲਾ ਗੁਰੂ ਤੋਂ ਅਕਾਲੀ ਦਲ ਦੇ ਇੰਚਾਰਜ਼ ਡਾਕਟਰ ਦਲਬੀਰ ਸਿੰਘ ਵੇਰਕਾ ਨੇ ਨਵੇਂ ਵਿਆਹੇ ਜੋੜੇ ਨੂੰ ਰੁਪਿੰਦਰ ਪਾਲ ਸਿੰਘ ਵਿਰਕ ਤੇ ਕੁਲਵਿੰਦਰ ਕੌਰ ਨੂੰ ਆਸ਼ੀਰਵਾਦ ਦਿੱਤਾ ਤੇ ਨਵਾਂ ਜੀਵਨ ਸ਼ੁਰੂ ਕਰਨ ਲਈ ਸ਼ੁਭਕਾਮਨਾਵਾ ਵੀ ਦਿੱਤੀਆਂ।ਇਸ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਐਸ.ਡੀ.ਐਮ ਫਗਵਾੜਾ ਰੇਨੂੰ ਬਾਲਾ, ਪੰਜਾਬ ਪ੍ਰਦੇਸ਼ ਕਾਂਗਰਸ ਕਾਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਟਿੱਕਾ, ਸ਼੍ਰੋਮਣੀ ਕਮੇਟੀ ਮੈਂਬਰ ਬਿਕਰਮਜੀਤ ਸਿੰਘ ਕੋਟਲਾ, ਹਰਪ੍ਰੀਤ ਸਿੰਘ, ਕਿੰਦਾ ਜਾਣੀਆਂ, ਬੋਬੀ ਖਾਨਕੋਟ ਆਦਿ ਵੀ ਮੌਜੂਦ ਸਨ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply