Friday, February 27, 2026

ਰਾਜਮਾਂਹ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ `ਚ ਲੱਗਣਗੇ ਪ੍ਰਦਰਸ਼ਨੀ ਪਲਾਂਟ- ਡਾ. ਹਰਿੰਦਰ ਬੈਂਸ

PUNJ2812201809ਪਠਾਨਕੋਟ, 28 ਦਸੰਬਰ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਆਤਮਾ ਸਕੀਮ ਦੇ ਸਹਿਯੋਗ ਨਾਲ ਜ਼ਿਲ੍ਹਾ ਪਠਾਨਕੋਟ ਵਿੱਚ ਪ੍ਰਦਰਸ਼ਨੀ ਪਲਾਂਟ ਲਗਾਏ ਜਾਣਗੇ।ਇਹ ਜਾਣਕਾਰੀ ਡਾ. ਹਰਿੰਦਰ ਸਿੰਘ ਬੈਂਸ ਮੁੱਖ ਖੇਤੀਬਾੜੀ ਅਫਸਰ ਪਠਾਨਕੋਟ-ਕਮ-ਪ੍ਰਾਜੈਕਟ ਡਾਇਰੈਕਟ ਆਤਮਾ ਨੇ ਦਿੰਦਿਆ ਦੱਸਿਆ ਕਿ ਰਾਜਮਾਹ ਦੀ ਖੇਤੀ ਫਸਲਾ ਦੀ ਅਦਲਾ-ਬਦਲੀ ਵਿੱਚ ਵੀ ਸਹਾਈ ਹੁੰਦੀ ਹੈ ਅਤੇ ਇਸ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵੀ ਵਧ ਜਾਂਦੀ ਹੈ।
     ਜ਼ਿਲ੍ਹਾ ਪਠਾਨਕੋਟ ਦੇ ਮੁੱਖ ਖੇਤੀਬਾੜੀ ਅਫਸਰ ਡਾ. ਹਰਿੰਦਰ ਸਿੰਘ ਬੈਂਸ ਨੇ ਅੱਗੇ ਦੱਸਿਆ ਕਿ ਤਿੰਨ ਸਾਲਾਂ ਤੋਂ ਪਠਾਨਕੋਟ ਦੇ ਕੁੱਝ ਕਿਸਾਨ ਰਾਜਮਾਹ ਦੀ ਖੇਤੀ ਕਰ ਰਹੇ ਹਨ।ਉਨ੍ਹਾਂ ਦੱਸਿਆ ਕਿ ਰਾਜਮਾਂਹ ਦਾ ਔਸਤਨ ਝਾੜ ਪ੍ਰਤੀ ਏਕੜ 5 ਕੁਇੰਟਲ ਹੈ ਅਤੇ ਰਾਜਮਾਂਹ ਦੇ ਦਾਣਿਆਂ ਵਿੱਚ 20 ਪ੍ਰਤੀਸ਼ਤ ਪ੍ਰੋਟੀਨ ਦੀ ਮਾਤਰਾ ਹੁੰਦੀ ਹੈ।ਉਨ੍ਹਾਂ ਦੱਸਿਆ ਕਿ ਰਾਜਮਾਂਹ ਦੀ ਬਿਜਾਈ ਦਾ ਸਮਾਂ 25 ਜਨਵਰੀ ਤੋਂ 10 ਫਰਵਰੀ ਤੱਕ ਹੈ ਅਤੇ ਪ੍ਰਤੀ ਏਕੜ ਰਾਜਮਾਂਹ ਚਿਤਰਾ 40 ਕਿਲੋ ਬੀਜ ਤੇ ਰਾਜਮਾਂਹ ਲਾਲ 30 ਕਿਲੋ ਵਰਤਣਾ ਚਾਹੀਦਾ ਹੈ। ਇਸ ਤੋਂ ਇਲਾਵਾ ਆਤਮਾ ਦੇ ਡਿਪਟੀ ਪ੍ਰਾਜੈਕਟ ਡਾਇਰੈਕਟਰ ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਰਾਜਮਾਂਹ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਪਿਛਲੇ ਸਾਲਾ ਵਾਂਗ ਹੀ ਇਸ ਸਾਲ ਵੀ ਪ੍ਰਦਰਸ਼ਨੀ ਪਲਾਂਟ ਲਗਾਏ ਜਾਣਗੇ ਜੋ ਵੀ ਕਿਸਾਨ ਰਾਜਮਾਂਹ ਦੇ ਪ੍ਰਦਰਸ਼ਨੀ ਪਲਾਂਟ ਲਗਾਉਣਾ ਚਾਹੁੰਦੇ ਹਨ।ਉਹ ਸਬੰਧਤ ਬਲਾਕ ਖੇਤੀਬਾੜੀ ਅਫਸਰ ਨਾਲ ਸੰਪਰਕ ਕਰ ਸਕਦੇ ਹਨ।ਡਾ. ਹਰਪ੍ਰੀਤ ਸਿੰਘ ਨੇ ਦੱਸਿਆ ਕਿ ਰਾਜਮਾਂਹ ਦੀ ਫਸਲ ਸਬੰਧੀ ਮਾਰਕੀਟਿੰਗ ਵਿੱਚ ਕੋਈ ਮੁਸ਼ਕਲ ਨਹੀਂ ਹੈ।ਇਸ ਤੋਂ ਇਲਾਵਾ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਲੁਧਿਆਣਾ ਨੇ ਸਾਲ 2012 ਤੋਂ ਰਾਜਮਾਂਹ ਦੇ ਸਬੰਧ ਵਿੱਚ ਕੰਮ ਸ਼ੁਰੂ ਕੀਤਾ ਹੋਇਆ ਹੈ।
 

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …

Leave a Reply