ਸਵੱਛਤਾ ਲਈ ਲਈ ਵੰਡੇ ਡਸਟ ਬਿਨ
ਭੀਖੀ/ਮਾਨਸਾ, 29 ਦਸੰਬਰ (ਪੰਜਾਬ ਪੋਸਟ- ਕਮਲ ਜਿੰਦਲ) – ਮਾਨਸਾ ਨੂੰ ਸਾਫ ਸੁਥਰਾ ਅਤੇ ਸੁੰਦਰ ਬਣਾਉਣ ਲਈ ਜਿਲਾ ਪ੍ਰਸਾਸ਼ਨ ਵਲੋਂ ਪ੍ਰੋਜੈਕਟ ਥ੍ਰੀ ਦੀ ਸ਼ੁਰੂਆਤ ਇੱਕ ਜਨਵਰੀ ਤੋਂ ਕੀਤੀ ਜਾ ਰਹੀ ਹੈ।ਜਿਸ ਸੰਬੰਧੀ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਲਈ ਮਾਨਸਾ ਦੇ ਐਸ.ਡੀ.ਐਮ ਅਭਿਜੀਤ ਕਪਲਿਸ਼ ਦੀ ਅਗਵਾਈ ਹੇਠ ਸ਼ਹਿਰ ਦੀ ਵਾਰਡ ਨੰਬਰ 20 ਵਿੱਚ ਡਸਟ ਬਿਨ ਵੰਡੇ ਗਏ।ਉਹਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਦਾ ਸਹਿਯੋਗ ਕਰਨ ਤਾਂ ਕਿ ਸ਼ਹਿਰ ਨੂੰ ਸਾਫ ਸੁਥਰਾ ਬਣਾਇਆ ਜਾ ਸਕੇ।ਇਸ ਮੌਕੇ ਨਗਰ ਕੌਂਸਲ ਪ੍ਰਧਾਨ, ਕਾਰਜ ਸਾਧਕ ਅਫਸਰ, ਵਿਜੈ ਕੁਮਾਰ ਜਿੰਦਲ, ਸੈਕਸ਼ਨ ਅਫਸਰ ਮੇਜਰ ਸਿੰਘ ਤੋਂ ਇਲਾਵਾ ਹੋਰ ਵੀ ਕਈ ਕਰਮਚਾਰੀ ਤੇ ਸ਼ਹਿਰੀ ਹਾਜ਼ਰ ਸਨ।
Punjab Post Daily Online Newspaper & Print Media