ਬਠਿੰਡਾ, 31 ਦਸੰਬਰ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਸੰਸਥਾ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਸ੍ਰੀ
ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਨਿਤਨੇਮ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਸੰਗਤੀ ਰੂਪ ਵਿਚ ਕੇ.ਬੀ ਸਿੰਘ ਦੇ ਗ੍ਰਹਿ ਗੁਰੂ ਗੋਬਿੰਦ ਸਿੰਘ ਨਗਰ ਨੇੜੇ ਪਾਰਕ ਵਿਊ ਵਿਖੇ ਕੀਤੇ ਗਏ ਅਤੇ ਰਾਗੀ ਗੁਰਪ੍ਰੀਤ ਸਿੰਘ ਵਲੋਂ ਸਬਦ ਕੀਰਤਨ ਕੀਤਾ ਗਿਆ।ਉਪਰੰਤ ਅਰਦਾਸ ਸਮੇਂ ਸੰਗਤਾਂ ਨੂੰ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।ਸੁਸਾਇਟੀ ਮੈਂਬਰਾਂ ਵਲੋਂ ਗ੍ਰਹਿ ਨਿਵਾਸੀ ਪਰਿਵਾਰ ਨੂੰ ਸਨਮਾਨ ਚਿੰਨ੍ਹ ਭੇਂਟ ਕੀਤਾ ਗਿਆ।ਹਾਜ਼ਰ ਮੈਂਬਰਾਂ ਵਿਚ ਭਾਈ ਚਰਨਜੀਤ ਸਿੰਘ, ਅਮਰਜੀਤ ਸਿੰਘ, ਪਿਤਪਾਲ ਸਿੰਘ ਪਾਲੀ, ਦਵਿੰਦਰ ਸਿੰਘ ਰਾਜਾ, ਗੁਰਿੰਦਰਜੀਤ ਸਿੰਘ, ਡਿੰਪੀ, ਮੱਕੜ, ਅਵਤਾਰ ਸਿੰਘ ਕੈਂਥ, ਜਗਜੀਤ ਸਿੰਘ, ਨਰਿੰਦਰ ਸਿੰਘ, ਗੁਰਮੀਤ ਸਿੰਘ, ਜੋਗਿੰਦਰ ਸਿੰਘ, ਗੁਰਦਰਸ਼ਨ ਸਿੰਘ, ਹਰਜਿੰਦਰ ਸਿੰਘ ਤੇ ਭੋਲਾ ਆਦਿ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media