ਅੰਮ੍ਰਿਤਸਰ, 31 ਦਸੰਬਰ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਰਾਜਸਥਾਨ ਦੇ ਤਿੰਨ ਗੁਰਦੁਆਰਿਆਂ ਲਈ 4 ਲੱਖ 25 ਹਜ਼ਾਰ ਦੀ ਸਹਾਇਤਾ
ਰਾਸ਼ੀ ਦਿੱਤੀ ਗਈ ਹੈ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪ੍ਰਵਾਨ ਕੀਤੀ ਗਈ ਇਹ ਰਾਸ਼ੀ ਕਮੇਟੀ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਵੱਲੋਂ ਸਬੰਧਤ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਦਿੱਤੀ ਗਈ।ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਕਰਨਪੁਰ (ਰਾਜਸਥਾਨ) ਦੇ ਪ੍ਰਧਾਨ ਕਰਨੈਲ ਸਿੰਘ ਨੇ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਕੀਤਾ।ਸ਼੍ਰੋਮਣੀ ਕਮੇਟੀ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਆਖਿਆ ਕਿ ਰਾਜਸਥਾਨ ਦੇ ਤਿੰਨ ਗੁਰਦੁਆਰਾ ਸਾਹਿਬਾਨ ਦੇ ਵੱਖ-ਵੱਖ ਕਾਰਜਾਂ ਲਈ ਸਹਾਇਤਾ ਰਾਸ਼ੀ ਦਿੱਤੀ ਗਈ ਹੈ।ਗੁਰਦੁਆਰਾ ਸਿੰਘ ਸਭਾ ਕੇਸਰੀ ਸਿੰਘਪੁਰ ਤਹਿਸੀਲ ਕਰਨਪੁਰ ਨੂੰ 2 ਲੱਖ 75 ਹਜ਼ਾਰ ਰੁਪਏ, ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਕਰਨਪੁਰ ਲਈ 1 ਲੱਖ ਰੁਪਏ ਅਤੇ ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ 36 ਐਚ ਨੱਗੀ ਕਰਨਪੁਰ ਲਈ 50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਹੈ।ਉਨ੍ਹਾਂ ਕਿਹਾ ਕਿ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਪੰਜਾਬ ਤੋਂ ਬਾਹਰਲੇ ਸੂਬਿਆਂ ਅੰਦਰ ਧਰਮ ਪ੍ਰਚਾਰ ਕਾਰਜਾਂ ਨੂੰ ਲਗਾਤਾਰ ਜਾਰੀ ਰੱਖਿਆ ਹੋਇਆ ਹੈ ਅਤੇ ਇਸ ਤਹਿਤ ਰਾਜਿਸਥਾਨ ਵਿਚ ਵੀ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਸਿੱਖੀ ਪ੍ਰਚਾਰ ਕਰ ਰਹੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਤ ਸਕੱਤਰ ਸਿਮਰਜੀਤ ਸਿੰਘ ਕੰਗ, ਹਰਭਜਨ ਸਿੰਘ, ਗੁਰਮੁਖ ਸਿੰਘ, ਜਗਤ ਸਿੰਘ, ਜਗਤਾਰ ਸਿੰਘ ਆਦਿ ਮੌਜੂਦ ਸਨ।
Check Also
ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ
ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …
Punjab Post Daily Online Newspaper & Print Media