ਸਮਰਾਲਾ, 1 ਜਨਵਰੀ 2019 (ਪੰਜਾਬ ਪੋਸਟ- ਕੰਗ) – ਸਮਰਾਲਾ ਦੇ ਨੇੜਲੇ ਪਿੰਡ ਢਿੱਲਵਾਂ ਵਿਖੇ ਇੰਦਰਜੀਤ ਕੌਰ ਪਤਨੀ ਪਹਿਲਵਾਨ
ਜਗਦੇਵ ਸਿੰਘ ਢਿੱਲਵਾਂ ਨੇ ਸਰਪੰਚੀ ਦੀ ਚੋਣ ਜਿੱਤ ਲਈ ਅਤੇ ਪਿੰਡ ਦੀ ਸਰਪੰਚ ਚੁਣੀ ਗਈ।ਪਿੰਡ ਢਿੱਲਵਾਂ ਵਿਖੇ ਸਰਪੰਚੀ ਲਈ ਕਾਂਟੇ ਦੀ ਟੱਕਰ ਹੋਈ।ਜਿਸ ਵਿੱਚ ਇੰਦਰਜੀਤ ਕੌਰ ਨੇ ਬਾਜ਼ੀ ਮਾਰ ਲਈ।ਇਸ ਤੋਂ ਇਲਾਵਾ ਦਵਿੰਦਰ ਸਿੰਘ, ਕਰਮਜੀਤ ਕੌਰ, ਸੋਨੀ ਰਾਣੀ, ਰਘਵੀਰ ਸਿੰਘ, ਗੁਰਜੰਟ ਸਿੰਘ ਪਿੰਡ ਦੀ ਗਰਾਮ ਪੰਚਾਇਤ ਦੇ ਪੰਚ ਚੁਣੇ ਗਏ। ਚੋਣ ਜਿੱਤਣ ਉਪਰੰਤ ਸਰਪੰਚ ਸਮੇਤ ਸਾਰੇ ਨਵੇਂ ਚੁਣੇ ਮੈਂਬਰਾਂ ਨੇ ਪਿੰਡ ਵਿੱਚ ਘਰ ਘਰ ਜਾ ਕੇ ਵੋਟਰਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਸਰਪੰਚ ਇੰਦਰਜੀਤ ਕੌਰ ਨੇ ਕਿਹਾ ਕਿ ਪਿੰਡ ਦੇ ਵਿਕਾਸ ਸਬੰਧੀ ਗੰਦੇ ਪਾਣੀ ਦਾ ਨਿਕਾਸ, ਗਲੀਆਂ ਨਾਲੀਆ ਦੀ ਮੁਰੰਮਤ ਅਤੇ ਪਿੰਡ ਵਾਸੀਆਂ ਨੂੰ ਮੁੱਢਲੀਆਂ ਲੋੜਾਂ ਪ੍ਰਦਾਨ ਕਰਨਾ ਉਨ੍ਹਾਂ ਦਾ ਮੁੱਢਲਾ ਫਰਜ ਹੋਵੇਗਾ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’ ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ
ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …
Punjab Post Daily Online Newspaper & Print Media