Monday, March 30, 2026

ਪਿੰਡ ਲਦਪਾਲਵਾਂ ਵਿਖੇ ਨਦੀਨਾਸ਼ਕਾਂ ਦੀ ਸੁਚੱਜੀ ਵਰਤੋਂ ਤੇ ਛਿੜਕਾਅ ਬਾਰੇ ਜਾਗਰੁਕਤਾ ਕੈਂਪ

PUNJ0101201914ਅੰਮ੍ਰਿਤਸਰ, 1 ਜਨਵਰੀ 2019 (ਪੰਜਾਬ ਪੋਸਟ ਬਿਊਰੋ) – ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦਾ ਛਿੜਕਾਅ ਕਰਨ ਲਈ ਹਮੇਸ਼ਾਂ ਫਲੈਟ ਫੈਨ ਜਾਂ ਫਲੱਡ ਜੈਟ (ਕੱਟ ਵਾਲੀ) ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਛਿੜਕਾਅ ਕਰਦੇ ਸਮੇਂ ਕਾਹਲੀ ਨਹੀਂ ਕਰਨੀ ਚਾਹੀਦੀ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਬਲਾਕ ਪਠਾਨਕੋਟ ਦੇ ਪਿੰਡ ਲਦਪਾਲਵਾਂ ਵਿਖੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕਿਸਾਨਾਂ ਨੂੰ ਨਦੀਨਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ ਕਹੇ।ਡਾ. ਮਨਦੀਪ ਕੌਰ ਖੇਤੀਬਾੜੀ ਵਿਕਾਸ ਅਫਸਰ, ਮਨਜੀਤ ਕੌਰ ਖੇਤੀਬਾੜੀ ਉਪ ਨਿਰੀਖਕ, ਸਾਹਿਲ ਮਹਾਜਨ, ਬਲਵਿੰਦਰ ਸਿੰਘ, ਮਨਦੀਪ ਕੁਮਾਰ ਸਹਾਇਕ ਤਕਨੀਕੀ ਪ੍ਰਬੰਧਕ, ਧਰਮਿੰਦਰ ਸਿੰਘ ਸਮੇਤ ਹੋਰ ਕਿਸਾਨ ਹਾਜ਼ਰ ਸਨ।ਕਿਸਾਨਾਂ ਨੂੰ ਛਿੜਕਾਅ ਤਕਨੀਕਾਂ ਨੂੰ ਪ੍ਰਦਰਸ਼ਿਤ ਕਰਕੇ ਸਿਖਲਾਈ ਦਿੱਤੀ ਗਈ।
         ਕਿਾਸਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਵਧੇਰੇ ਸਿੱਲ ਵਾਲੇ ਇਲਾਕਿਆਂ ਵਿੱਚ ਕਣਕ ਦੀ ਫਸਲ ਨੂੰ ਪਹਿਲਾ ਪਾਣੀ ਭਾਰੀ ਲੱਗਣ ਕਾਰਨ ਕਣਕ ਦੀ ਫਸਲ ਪੀਲੀ ਹੋ ਜਾਂਦੀ ਹੈ।ਉਨਾਂ ਕਿਹਾ ਕਿ ਲਗਾਤਾਰ ਧੁੰਦ ਰਹਿਣ ਕਾਰਨ ਅਤੇ ਧੱਪ ਨਾਂ ਨਿਕਲਣ ਕਾਰਨ ਵੀ ਫਸਲ ਦੇ ਪੌਦਿਆਂ ਦੀਆਂ ਨੋਕਾਂ ਪੀਲੀਆਂ ਪੈ ਜਾਂਦੀਆਂ ਕਿਉਂਕਿ ਲਗਾਤਾਰ ਧੁੱਪ ਨਾ ਚੜ੍ਹਨ ਕਾਰਨ ਪੌਦਾ ਆਪਣੀ ਖੁਰਾਕ ਨਹੀਂ ਬਣਾ ਸਕਦਾ।ਉਨਾਂ ਕਿਹਾ ਕਿ ਕਣਕ ਦੀ ਫਸਲ ਦਾ ਇਹ ਪੀਲਾਪਣ ਜ਼ਮੀਨ ਵਿੱਚ ਹਵਾਖੋਰੀ ਦੀ ਕਮੀ ਕਾਰਨ ਹੋਵੇ ਤਾਂ ਵੱਤਰ ਆਉਣ `ਤੇ 3 ਕਿਲੋ ਯੂਰੀਆ ਪ੍ਰਤੀ ਏਕੜ ਨੂੰ 100 ਲਿਟਰ ਪਾਣੀ ਵਿੱਚ ਘੋਲ ਕੇ ਗੋਲ ਨੋਜ਼ਲ ਨਾਲ ਛਿੜਕਾਅ ਕਰ ਦੇਣਾ ਚਾਹੀਦਾ।ਡਾ. ਅਮਰੀਕ ਸਿੰਘ ਨੇ ਕਿਹਾ ਕਿ ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ, ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ ਇਕਸਾਰ ਛਿੜਕਾਅ ਸਮੇਂ ਨੋਜ਼ਲ ਦੀ ਉਚਾਈ ਫਸਲ ਤੋਂ ਤਕਰੀਬਨ 1.5 (ਡੇਢ ਫੁੱਟ) ਦੀ ਉਚਾਈ ਤੇ ਰੱਖੋ ਅਤੇ ਨੋਜ਼ਲ ਦਾ ਕੱਟ ਜ਼ਮੀਨ ਵੱਲ ਨੂੰ ਕਰਕੇ ਛਿੜਕਾਅ ਸਿੱਧੀਆਂ ਪੱਟੀਆਂ ਵਿੱੱੱਚ ਆਰਾਮ ਨਾਲ ਕਿਰਨਾ ਚਾਹੀਦਾ ਹੈ।ਉਨਾਂ ਕਿਹਾ ਕਿ ਜੇਕਰ ਖੇਤ ਵਿੱਚ ਚੌੜੇ ਪੱਤੇ ਅਤੇ ਘਾਹ ਪੱਤੀ ਵਾਲੇ ਨਦੀਨ ਹੋਣ ਤਾਂ 160 ਗ੍ਰਾਮ ਮਿਜੋਸਲਫੂਰਾਨ +ਆਇਉਡੋਸਲਫੂਰਾਨ 3.6 ਡਬਲਿਯੂ ਡੀ.ਜੀ (ਅਟਲਾਂਟਿਸ) ਜਾਂ 16 ਗ੍ਰਾਮ ਸਲਫੋਸਲਫੂਰਾਨ +ਮੈਟਸਲਫੂਰਾਨ 75 ਡਬਲਿਯੂ ਜੀ (ਟੋਟਲ) ਜਾਂ ਫਿਨੌਕਸਾਪ੍ਰੋਪ+ਮੈਟਰੀਬਿਊਜ਼ਿਨ 22 ਈ ਸੀ (ਅੋਕਾਰਡ ਪਲੱਸ) 500 ਮਿਲੀ ਲਿਟਰ ਜਾਂ 200 ਗ੍ਰਾਮ ਸ਼ਗਨ 21-11 (ਕਲੋਡਿਨੋਫਾਪ + ਮੈਟਰੀਬਿਊਜਿਨ) ਪ੍ਰਤੀ ਏਕੜ ਨੂੰ ਬਿਜਾਈ ਤੋਂ 30-35 ਦਿਨਾਂ ਅੰਦਰ 150 ਲਿਟਰ ਪਾਣੀ ਵਿੱਚ ਘੋਲ ਕੇ ਇਕਸਾਰ ਛਿੜਕਾਅ ਕੀਤਾ ਜਾਵੇ।

Check Also

ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …

Leave a Reply