Tuesday, September 29, 2026

ਪੰਚਾਇਤ ਚੋਣਾਂ ਦੇ ਨਤੀਜਿਆਂ ਨੇ ਕਾਂਗਰਸ ਦੀਆਂ ਨੀਤੀਆਂ `ਤੇ ਮੋਹਰ ਲਾਈ -ਸੁਨੀਲ ਜਾਖੜ

Sunil Jhakharਅੰਮ੍ਰਿਤਸਰ, 1 ਜਨਵਰੀ 2019 (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਬੀਤੇ ਕੱਲ ਹੋਈਆਂ ਪੰਚਾਇਤੀ ਚੋਣਾਂ ਤੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਇੰਨ੍ਹਾਂ ਦੇ ਨਤੀਜਿਆਂ ਨੇ ਇਕ ਵਾਰ ਫਿਰ ਸੂਬੇ ਵਿਚ ਕਾਂਗਰਸ ਦੀਆਂ ਨੀਤੀਆਂ ਤੇ ਮੋਹਰ ਲਾਈ ਹੈ।
    ਅੱਜ ਇੱਥੋਂ ਜਾਰੀ ਬਿਆਨ ਵਿਚ ਜਾਖੜ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸਾਂ ਲੋਕਾਂ ਨਾਲ ਜੁੜੀ ਰਹੀ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਲੋਕ ਇੱਛਾਵਾਂ ਅਨੁਸਾਰ ਪ੍ਰਭਾਵੀ ਪ੍ਰਸਾਸ਼ਨ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਪੰਜਾਬ ਦੇ ਲੋਕਾਂ ਨੇ ਇਕ ਵਾਰ ਫਿਰ ਦ੍ਰਿੜਤਾ ਨਾਲ ਕਾਂਗਰਸ ਦੇ ਹੱਕ ਵਿਚ ਆਪਣਾ ਮਤ ਦਿੱਤਾ ਹੈ।ਜਾਖੜ ਨੇ ਕਿਹਾ ਕਿ ਬੇਸ਼ਕ ਇਹ ਚੋਣਾਂ ਪਾਰਟੀ ਚੋਣ ਨਿਸ਼ਾਨ `ਤੇ ਨਹੀ ਲੜੀਆਂ ਗਈਆਂ ਸਨ, ਪਰ ਫਿਰ ਵੀ ਜਿਸ ਤਰਾਂ ਲੋਕਾਂ ਨੇ ਕਾਂਗਰਸ ਨਾਲ ਸਬੰਧਤ ਊਮੀਦਵਾਰਾਂ ਨੂੰ ਜਿਤਾਇਆ ਹੈ।ਉਸ ਨੇ ਤਸਦੀਕ ਕੀਤਾ ਹੈ ਕਿ ਪੰਜਾਬ ਦੇ ਲੋਕ ਕਾਂਗਰਸ ਸਰਕਾਰ ਦੀਆਂ ਨੀਤੀਆਂ ਨਾਲ ਨੇੜਿਓ ਜੁੜੇ ਹੋਏ ਹਨ ਅਤੇ ਉਹ ਜਾਣਦੇ ਹਨ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਹੀ ਸੂਬੇ ਨੂੰ ਵਿਕਾਸ ਦੀਆਂ ਬੁਲੰਦੀਆਂ ਤੇ ਲੈ ਕੇ ਜਾਵੇਗੀ।
    ਜਾਖੜ ਨੇ ਕਿਹਾ ਕਿ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਗੁਰਦਾਸਪੁਰ ਦੀ ਲੋਕ ਸਭਾ ਹਲਕੇ ਦੀ ਉਪ ਚੋਣ, ਸ਼ਾਹਕੋਟ ਹਲਕੇ ਦੀ ਉਪਚੋਣ ਹੋਵੇ ਜਾਂ ਬਲਾਕ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਹੋਣ ਤੇ ਭਾਵੇਂ ਨਗਰ ਨਿਗਮਾਂ ਦੀਆਂ ਚੋਣਾਂ ਹਰ ਚੋਣ ਵਿਚ ਕਾਂਗਰਸ ਨੂੰ ਲੋਕਾਂ ਨੇ ਫਤਿਹ ਬਖ਼ਸੀ ਹੈ।ਜਿਸ ਲਈ ਉਹ ਪੰਜਾਬ ਦੇ ਸੂਝਵਾਨ ਵੋਟਰਾਂ ਦੇ ਧੰਨਵਾਦੀ ਹਨ ਅਤੇ ਨਾਲ ਦੀ ਨਾਲ ਭਰੋਸਾ ਵੀ ਦਿੰਦੇ ਹਨ ਕਿ ਕਾਂਗਰਸ ਪਾਰਟੀ ਉਨ੍ਹਾਂ ਦੀਆਂ ਆਸਾਂ ਉਮੀਦਾਂ ਅਨੁਸਾਰ ਪ੍ਰਸਾਸ਼ਨ ਮੁਹਈਆ ਕਰਵਾ ਕੇ ਵਿਕਸਤ ਪੰਜਾਬ ਦੇ ਉਨ੍ਹਾਂ ਦੇ ਸੁਪਨੇ ਨੂੰ ਪੂਰਾ ਕਰੇਗੀ।ਉਨ੍ਹਾਂ ਨੇ ਕਿਹਾ ਕਿ ਆ ਰਹੀਆਂ ਲੋਕ ਸਭਾ ਚੋਣਾਂ ਵਿਚ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਤੇ ਕਾਂਗਰਸ ਪਾਰਟੀ ਜਿੱਤ ਦਰਜ ਕਰੇਗੀ।

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply