ਅੰਮ੍ਰਿਤਸਰ, 1 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਗਊਸ਼ਾਲਾ ਸਾਹਮਣੇ ਤੁਲਸੀਦਾਸ ਮੰਦਰ ਦੇ ਨੇੜੇ ਝੁੱਗੀਆਂ ਤੋਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼
30-12-2018 ਨੂੰ ਮਿਲੀ ਹੈ। ਇਸ ਬਾਬਤ ਜਾਣਕਾਰੀ ਦਿੰਦੇ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਅਕਤੀ ਦੇ ਐਡਰੈਸ ਅਤੇ ਵਾਰਸਾਂ ਬਾਰੇ ਕੋਈ ਪਤਾ ਨਹੀਂ ਲੱਗਾ।ਮਿ੍ਰਤਕ ਦੀ ਸ਼ਨਾਖਤ ਕਰਨ ਲਈ ਉਸ ਦੀ ਲਾਸ਼ ਸਿਵਲ ਹਸਪਤਾਲ ਮੁਰਦਾ ਘਰ ਵਿਖੇ 72 ਘੰਟੇ ਲਈ ਰੱਖੀ ਗਈ ਹੈ।ਜਿਸ ਦੀ ਉਮਰ ਕਰੀਬ 55 ਸਾਲ, ਰੰਗ ਸਾਵਲਾ ਕੱਦ 5’-6/7’’, ਸਿਰ ਤੋਂ ਮੋਨਾ ਕਤਰਾਵੀਂ ਦਾਹੜੀ, ਸਰੀਰ ਦਰਮਿਆਨਾ ਅਤੇ ਸੱਜੇ ਪਾਸੇ ਛਾਤੀ `ਤੇ ਸੜੇ ਦਾ ਨਿਸ਼ਾਨ ਹੈ।ਬੁਲਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਵਿਅਕਤੀ ਬਾਬਤ ਜਾਣਦਾ ਹੋਵੇ, ਤਾਂ ਕਾਬਲ ਸਿੰਘ ਏ.ਐਸ.ਆਈ ਚੌਂਕੀ ਦੁਰਗਿਆਣਾ ਮੰਦਰ ਅੰਮ੍ਰਿਤਸਰ ਫੋਨ ਨੰ: 97811-30204, 97811-30227 ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Check Also
ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸੈਮੀਨਾਰ ਕਰਵਇਆ ਗਿਆ
ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਰਾਜਨੀਤੀ ਵਿਗਿਆਨ ਅਤੇ ਲੋਕ ਪ੍ਰਸ਼ਾਸਨ …
Punjab Post Daily Online Newspaper & Print Media