Thursday, August 27, 2026

ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ `ਚ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈਆਂ ਨਤਮਸਤਕ

ਅੰਮ੍ਰਿਤਸਰ, 2 ਜਨਵਰੀ 2019 (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਨਵਾਂ ਸਾਲ 2019 ਦੀ ਆਮਦ `ਤੇ ਵੱਡੀ ਗਿਣਤੀ `ਚ ਦੇਸ਼-ਵਿਦੇਸ਼ ਤੋਂ Golden Templeਪਰਿਵਾਰਾਂ ਸਮੇਤ ਆਈਆਂ ਸੰਗਤਾਂ ਰੁਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈਆਂ।ਨਵੈ ਸਾਲ `ਤੇ ਗੁਰੂ ਮਹਾਰਾਜ ਦਾ ਅਸ਼ੀਰਵਾਦ ਲੈਣ ਲਈ ਸੰਗਤਾਂ ਸਤਿਨਾਮ-ਵਾਹਿਗੁਰੂ ਦਾ ਜਾਪ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁਚੰਣੀਆਂ ਸ਼ੁਰੂ ਹੋ ਗਈਆਂ ਸਨ।ਰਾਤ ਦੇ 12 ਵਜੇ ਸੰਗਤਾਂ ਵੱਲੋਂ ਜੈਕਾਰਿਆਂ ਦੀ ਗੂੰਜ ਨਾਲ ਨਵੇਂ ਸਾਲ ਦਾ ਸੁਆਗਤ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਸੰਗਤਾਂ ਪਵਿੱਤਰ ਅੰਮ੍ਰਿਤ ਸਰੋਵਰ ਵਿਚ ਇਸ਼ਨਾਨ ਕੀਤਾ ਅਤੇ ਧੁਰ ਕੀ ਬਾਣੀ ਦਾ ਇਲਾਹੀ ਕੀਰਤਨ ਸਰਵਣ ਕੀਤਾ।ਵੱਡੀ ਗਿਣਤੀ `ਚ ਸੰਗਤਾਂ ਨੇ ਅੰਮ੍ਰਿਤ ਵੇਲੇ ਪਾਲਕੀ ਸਾਹਿਬ ਦੇ ਦਰਸ਼ਨ ਦੀਦਾਰੇ ਕੀਤੇ।ਕਈ ਸ਼ਰਧਾਲੂਆਂ ਨੇ ੇ ਲੰਗਰ ਹਾਲ ਵਿਚ ਬਰਤਨਾ ਦੀ ਸੇਵਾ ਕੀਤੀ।ਗੁਰਦੁਆਰਾ ਛੇਹਰਟਾ ਸਾਹਿਬ, ਪਿਪਲੀ ਸਾਹਿਬ ਪੁੱਤਲੀਘਰ, ਨਾਨਕਸਰ ਖੁਰਮਣੀਆਂ ਅਤੇ ਹੋਰ ਧਾਰਮਿਕ ਅਸਥਾਨਾ `ਤੇ ਵੀ ਸੰਗਤਾਂ ਨੇ ਪਰਿਵਾਰਾਂ ਸਮੇਤ ਨਤਮਸਤਕ ਹੋ ਕੇ ਸਰਬਤ ਦੇ ਭਲੇ ਵਾਸਤੇ ਅਰਦਾਸਾਂ ਕੀਤੀਆਂ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply