ਬਠਿੰਡਾ, 2 ਜਨਵਰੀ 2019 (ਪੰਾਜਬ ਪੋਸਟ- ਅਵਤਾਰ ਸਿੰਘ ਕੈਂਥ) – ਨਵੇਂ ਸਾਲ ਦੀ ਆਮਦ ਮੌਕੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਹਰ ਵਾਰ ਦੀ ਤਰ੍ਹਾਂ ਸ਼੍ਰੀ ਸਹਿਜ ਪਾਠ ਦੇ ਭੋਗ ਪਾਉਣ ਉਪਰੰਤ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ ਅਤੇ ਬਾਅਦ ਦੁਪਹਿਰ ਸੰਸਥਾ ਦੇ ਨਾਨ-ਟੀਚਿੰਗ ਸਟਾਫ਼ ਮੈਂਬਰਾਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ।ਸਨਮਾਨ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਵਿਚ ਸਰਵੋਤਮ ਕਾਰਗੁਜ਼ਾਰੀ ਦਿਖਾਉਣ ਵਾਲੇ ਨਾਨ-ਟੀਚਿੰਗ ਸਟਾਫ਼ ਨੂੰ ਐਵਾਰਡਾਂ ਸਨਮਾਨਿਤ ਕੀਤਾ ਗਿਆ।ਨਾਨ-ਟੀਚਿੰਗ ਸਟਾਫ਼ ਮੈਂਬਰਾਂ ਨੇ ਸਭਿਆਚਾਰਕ ਵੰਨਗੀਆਂ ਪੇਸ਼ ਕਰਕੇ ਆਪਣੀ ਪ੍ਰਤਿਭਾ ਦੇ ਜੌਹਰ ਦਿਖਾਏ।ਬੀ.ਡੀ.ਸ਼ਰਮਾ ਨੇ ਸਾਰਿਆਂ ਦਾ ਨਿੱਘਾ ਸਵਾਗਤ ਕਰਦਿਆਂ ਕਿਹਾ ਸੰਸਥਾ ਨੂੰ ਬੁਲੰਦੀਆਂ `ਤੇ ਲਿਜਾਣ ਵਾਲੀ ਸਮੂਹ ਨਾਨ-ਟੀਚਿੰਗ ਸਟਾਫ਼ ਤੇ ਸਮੁੱਚੀ ਮੈਨੇਜਮੈਂਟ ਦਾ ਧੰਨਵਾਦ ਕੀਤਾ।
ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਸਾਰਿਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ।ਉਹਨਾਂ ਨੇ ਹਰ ਸਾਲ ਦੀ ਤਰ੍ਹਾਂ ਇਹ ਵਰ੍ਹਾ 2019 ‘ਸਵੈ ਵਿਕਾਸ’ ਨੂੰ ਸਮਰਪਿਤ ਕਰਦਿਆਂ ਆਪਣੀਆਂ ਕਮੀਆਂ ਅਤੇ ਸਮਾਜਿਕ ਬੁਰਾਈਆਂ ਨੂੰ ਦੂਰ ਕਰਨ ਅਤੇ ਸਮੇਂ ਦੀ ਕਦਰ ਕਰਨ ਦਾ ਸੁਨੇਹਾ ਦਿੱਤਾ।ਉਨ੍ਹਾਂ ਨੇ ‘ਸਿਹਤ ਸੰਭਾਲ’ ਲਈ ਸਾਰਿਆਂ ਨੂੰ ਘੱਟੋ ਘੱਟ ਇੱਕ ਪੌਦਾ ਲਗਾ ਕੇ ਪਾਲਣ ਦਾ ਅਹਿਦ ਵੀ ਕਰਵਾਇਆ।
ਵਰਨਣਯੋਗ ਹੈ ਕਿ ਇਹ ਸਨਮਾਨ ਸਮਾਗਮ ਸੰਸਥਾ ਦੇ ਸਾਬਕਾ ਡਾਇਰੈਕਟਰ (ਵਿੱਤ) ਸਵ. ਕੁਲਦੀਪ ਸਿੰਘ ਗਿੱਲ ਜੋ ਕਿ ਇੱਕ ਸੜਕੀ ਹਾਦਸੇ ਵਿੱਚ ਸਦੀਵੀ ਵਿਛੋੜਾ ਦੇ ਗਏ ਸਨ, ਦੀ ਯਾਦ ਨੂੰ ਸਮਰਪਿਤ ਕਰਕੇ ਉਨ੍ਹਾਂ ਦੇ ਜਨਮ ਦਿਨ ਦੇ ਸੰਬੰਧ ਵਿੱਚ ਕਰਵਾਇਆ ਜਾਂਦਾ ਹੈ।
Check Also
BBK DAV College for Women bags top University Position in Gndu Exams
Amritsar, August 25 (Punjab Post Bureau) – BBK DAV College for Women has once again …
Punjab Post Daily Online Newspaper & Print Media