ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵੇਰਕਾ ਬਾਈਪਾਸ ਪ੍ਰਿੰਸੀਪਲ ਸ੍ਰੀਮਤੀ ਅੰਜ਼ਨਾ ਗੁਪਤਾ ਨੇ
ਸਮੂਹ ਨਗਰ ਨਿਵਾਸੀਆਂ ਨੂੰ ਨਵੇਂ ਸਾਲ-2019 ਦੀਆਂ ਮੁਬਾਰਕਾਂ ਦਿੰਦਿਆਂ ਸਾਰਿਆਂ ਦੀ ਤੰਦਰੁਸਤੀ ਤੇ ਚੜਦੀ ਕਲਾ ਦੀ ਅਰਦਾਸ ਕੀਤੀ ਹੈ।ਮੈਡਮ ਗੁਪਤਾ ਨੇ ਕਾਮਨਾ ਕੀਤੀ ਕਿ ਸਭ ਖਾਸਕਰ ਵਿਦਿਅਰਥੀਆਂ ਦੇ ਜੀਵਨ ਵਿੱਚ ਨਵਾਂ ਉਤਸ਼ਹ ਤੇ ਊਰਜਾ ਦਾ ਵਿਕਾਸ ਹੋਵੇ ਅਤੇ ਭਾਈਚਾਰਿਆਂ ਵਿੱਚ ਆਪਸੀ ਪ੍ਰੇਮ ਤੇ ਸਦਭਾਵਨਾ ਵਧੇ।ਦੇਸ਼ ਹਰ ਖੇਤਰ ਵਿੱਚ ਮੰਜ਼ਲਾਂ ਮਾਰਦਾ ਹੋਇਆ ਪੂਰੀ ਦੁਨੀਆਂ ਵਿੱਚ ਮਾਣ ਸਨਮਾਨ ਹਾਸਲ ਕਰੇ।ਉਨਾਂ ਕਿਹਾ ਕਿ ਪੂਰੇ ਦੇਸ਼ ਵਾਸੀਆਂ ਦੇ ਮਨਾਂ ਵਿੱਚ ਨਕਾਰਤਾਮਕ ਸੋਚ ਦਾ ਨਾਸ ਹੋਵੇ ਤੇ ਸਕਰਾਤਮਕ ਭਾਵਨਾ ਪੈਦਾ ਹੋਵੇ।
Check Also
ਅਗਨੀਵੀਰਾਂ ਅਤੇ ਭਾਰਤੀ ਫੌਜ ਦੇ ਜਵਾਨਾਂ ਲਈ ਉਚ ਸਿੱਖਿਆ ਦੇ ਨਵੇਂ ਦਰਵਾਜ਼ੇ ਖੁੱਲ੍ਹੇ
ਅੰਮ੍ਰਿਤਸਰ, 21 ਜੂਨ (ਸੁਖਬੀਰ ਸਿੰਘ ਖੁਰਮਣੀਆਂ) ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੇ ਉੱਚੇ ਵਿਜ਼ਨ, ਦੂਰਅੰਦੇਸ਼ੀ …
Punjab Post Daily Online Newspaper & Print Media