ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਪ੍ਰਧਾਨ ਆਰਿਆ ਰਤਨ ਡਾ. ਪੂਨਮ ਸੁਰੀ ‘ਪਦਮਸ਼੍ਰੀ ਐਵਾਰਡੀ’ ਦੀ ਅਗਵਾਈ `ਚ ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੀ ਯੱਗਸ਼ਾਲਾ ਵਿੱਚ ਨਵੇਂ ਸਾਲ ਦੇ ਸਬੰਧ `ਚ ਹਵਨ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸਮੂਹ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਚੜਦੀ ਕਲਾ, ਤੰਦੁਰੁਸਤ ਜੀਵਨ ਅਤੇ ਉਜਵਲ ਭਵਿੱਖ ਅਤੇ ਸੰਸਥਾ ਦੀ ਤਰੱਕੀ ਲਈ ਅਰਦਾਸ ਕੀਤੀ ਗਈ।ਸਭ ਨੇ ਮਿਲ ਸ਼ਰਧਾ ਭਾਵਨਾ ਨਾਲ ਹਵਨ ਵਿੱਚ ਆਹੁਤੀਆਂ ਪਾਈਆਂ।
ਸਕੂਲ ਪ੍ਰਿੰਸੀਪਲ ਡਾ. ਸ਼੍ਰੀਮਤੀ ਨੀਰਾ ਸ਼ਰਮਾ ਨੇ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਦੱਸਿਆ ਕਿ ਹਵਨ ਅਜੋਕੇ ਸਮੇਂ ਦੇ ਮਾਨਸਿਕ ਤਨਾਅ, ਪ੍ਰਦੂਸ਼ਣ ਆਦਿ ਸਮਸਿਆਵਾਂ ਦੇ ਹੱਲ ਲਈ ਬਹੁਤ ਜਰੂਰੀ ਹੈ।ਇਸ ਸਮੇਂ ਰਵੀਂਦਰ ਕੁਮਾਰ ਸੈਕਰੇਟਰੀ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਅਤੇ ਵਾਈਸ ਉਪ ਚੇਅਰਮੈਨ ਡੀ.ਏ.ਵੀ ਪਬਲਿਕ ਸਕੂਲ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ।
ਰਿਜਨਲ ਡਾਇਰੈਕਟਰ ਪੰਜਾਬ ਜ਼ੋਨ-ਏ ਡਾ. (ਸ਼੍ਰੀਮਤੀ) ਨੀਲਮ ਕਾਮਰਾ ਅਤੇ ਸਕੂਲ ਦੇ ਮੈਨੇਜਰ ਡਾ. ਰਾਜੇਸ਼ ਕੁਮਾਰ ਪ੍ਰਿਸੀਪਲ ਡੀ.ਏ.ਵੀ ਕਾਲਜ ਅੰਮ੍ਰਿਤਸਰ ਨੇ ਸਾਰੇ ਵਿਦਿਆਰਥੀਆਂ ਅਤੇ ਸਟਾਫ ਨੂੰ ਨਵੇਂ ਸਾਲ ਦੀਆਂ ਵਧਾਈਆਂ ਤੇ ਆਸ਼ੀਰਵਾਦ ਦਿੱਤਾ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …