ਸੰਦੌੜ/ਸੰਗਰੂਰ, 3 ਜਨਵਰੀ (ਪੰਜਾਬ ਪੋਸਟ-ਹਰਮਿੰਦਰ ਸਿੰਘ ਭੱਟ) – ਸੀਨੀਅਰ ਕਪਤਾਨ ਪੁਲਿਸ ਸੰਗਰੂਰ ਡਾਕਟਰ ਸੰਦੀਪ ਕੁਮਾਰ ਗਰਗ ਦੇ ਦਿਸ਼ਾ ਨਿਰਦੇਸ਼ਾਂ
ਤਹਿਤ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਡੀ.ਐਸ.ਪੀ ਸਬ ਡਵੀਜਨ ਮਲੇਰਕੋਟਲਾ ਦੀ ਰਹਿਨੁਮਾਈ ਹੇਠ ਨਾਰਕੋਟੈਕ ਸੈਲ/ ਸਪੈਸਲ ਸੈਲ ਸੰਗਰੂਰ ਤੇ ਥਾਣਾ ਸੰਦੋੜ ਦੀ ਪੁਲਿਸ ਪਾਰਟੀ ਵਲੋਂ ਅੰਮ੍ਰਿਤਪਾਲ ਸਿੰਘ ਉਰਫ ਮੱਖਣ ਡਾਕਟਰ ਵਾਸੀ ਕਸਬਾ ਭੁਰਾਲ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 900 ਨਸ਼ੀਲੀਆਂ ਗੋਲੀਆ ਬਰਾਮਦ ਕਰਕੇ ਥਾਣਾ ਸੰਦੌੜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।ਇਸ ਤੋਂ ਇਲਾਵਾ ਦਰਸ਼ਨ ਸਿੰਘ ਵਾਸੀ ਮਤੋਈ ਅਤੇ ਸਮੀਰ ਕੁਮਾਰ ਵਾਸੀ ਮੁਹਲਾ ਰਾਮ ਨਗਰ ਧੀਰਾ ਵਾਲਾ ਮਲੇਰਕੋਟਲਾ ਨੂੰ ਗ੍ਰਿਫਤਾਰ ਕਰਕੇ ਉਹਨਾਂ ਪਾਸੋ 7500 ਨਸ਼ੀਲ਼ੀਆਂ ਗੋਲੀਆਂ ਅਤੇ ਕਮਾਏ 50000 ਰੁਪਏ ਅਤੇ ਮੋਟਰਸਾਇਕਲ ਬਰਾਮਦ ਕਰਕੇ ਥਾਣਾ ਸੰਦੌੜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media