Wednesday, September 30, 2026

ਗਣਤੰਤਰਤਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਹੁਸ਼ਿਆਰਪੁਰ `ਚ – ਰਾਜਪਾਲ ਲਹਿਰਾਉਣਗੇ ਤਿਰੰਗਾ

ਚੰਡੀਗੜ, 3 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਰਾਜਪਾਲ ਸ਼੍ਰੀ ਵੀ.ਪੀ. ਬਦਨੌਰ 26 ਜਨਵਰੀ ਨੂੰ ਗਣਤੰਤਰਤਾ ਦਿਵਸ ਦੇ ਮੌਕੇ `ਤੇ ਹੁਣ ਜਿਲਾ vp-singh-badnoreਹੁਸ਼ਿਆਰਪੁਰ ਵਿਖੇ ਆਯੋਜਿਤ ਰਾਜ ਪੱਧਰੀ ਸਮਾਗਮ ਵਿਚ ਝੰਡਾ ਲਹਿਰਾਉਣਗੇ।ਇਸ ਬਾਰੇ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਆਮ ਰਾਜ ਪ੍ਰਬੰਧ ਵਿਭਾਗ ਨੇ ਪੱਤਰ ਜਾਰੀ ਕਰਦਿਆਂ ਰਾਸ਼ਟਰੀ ਝੰਡਾ ਲਹਿਰਾਉਣ ਸਬੰਧੀ ਲਗਾਈਆਂ ਡਿਊਟੀਆਂ ਵਿਚ ਸੋਧ ਕੀਤੀ ਹੈ।ਉਨਾਂ ਦੱਸਿਆ ਕਿ ਸ਼੍ਰੀ ਵੀ.ਪੀ. ਬਦਨੌਰ 26 ਜਨਵਰੀ ਨੂੰ ਗਣਤੰਤਰਤਾ ਦਿਵਸ ਦੇ ਮੌਕੇ `ਤੇ ਹੁਣ ਜਿਲਾ ਐਸ.ਏ.ਐਸ ਨਗਰ (ਮੋਹਾਲੀ) ਦੀ ਜਗਾ `ਤੇ ਹੁਸ਼ਿਆਰਪੁਰ ਵਿਖੇ ਝੰਡਾ ਲਹਿਰਾਉਣਗੇ ਜਦਕਿ ਸਪੀਕਰ, ਪੰਜਾਬ ਵਿਧਾਨ ਸਭਾ ਸ੍ਰੀ ਰਾਣਾ ਕੇ.ਪੀ. ਸਿੰਘ ਹੁਸ਼ਿਆਰਪੁਰ ਦੀ ਜਗਹ `ਤੇ ਐਸ.ਏ.ਐਸ ਨਗਰ ਵਿਖੇ ਝੰਡਾ ਲਹਿਰਾਉਣਗੇ।  

Check Also

ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ

ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …

Leave a Reply