Friday, June 26, 2026

ਜਸਟ ਡਾਇਲ ਕੰਪਨੀ ਨੇ ਬਾਬਾ ਫਰੀਦ ਗਰੁੱਪ ਦੇ 19 ਵਿਦਿਆਰਥੀ ਨੌਕਰੀ ਲਈ ਚੁਣੇ

PUNJ0401201906ਬਠਿੰਡਾ, 4 ਜਨਵਰੀ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਬਾਬਾ ਫਰੀਦ ਗਰੁੱਪ ਆਫ ਵਲੋਂ ਵਿਦਿਆਰਥੀਆਂ ਦੀ ਪਲੇਸਮੇਂਟ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਸੰਸਥਾ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਵਲੋਂ ਵੱਖ-ਵੱਖ ਖੇਤਰਾਂ ‘ਚ ਵਿਦਿਆਰਥੀਆਂ ਨੂੰ ਪਲੇਸਮੈਂਟ ਦੇ ਬਹੁਤ ਵੱਡੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ।ਜਿਨ੍ਹਾਂ ਵਿੱਚ ਪਿਛਲੇ ਦਿਨੀ ਵਿਪਰੋ, ਐਕਸਿਸ ਬੈਂਕ ਅਤੇ ਚਿਕਮਿਕ ਆਦਿ ਅਤੇ ਹੋਰ ਬਹੁਤ ਸਾਰੀਆਂ ਪ੍ਰਮੁੱਖ ਬਹੁਕੌਮੀ ਕੰਪਨੀਆਂ ਨੇ ਸੰਸਥਾ ਦੇ ਵਿਦਿਆਰਥੀਆਂ ਨੂੰ ਨੌਕਰੀ ਲਈ ਚੁਣਿਆ ਹੈ।ਪਲੇਸਮੈਂਟ ਦੇ ਇਸ ਸਿਲਸਿਲੇ ਤਹਿਤ ਹਾਲ ਵਿੱਚ ਹੀ ਜਸਟ ਡਾਇਲ ਕੰਪਨੀ ਨੇ ਸੰਸਥਾ ਦੇ ਐਮ.ਬੀ.ਏ ਤੇ ਬੀ.ਕਾਮ ਦੇ 19 ਵਿਦਿਆਰਥੀਆਂ ਨੂੰ ਨੌਕਰੀ ਲਈ ਚੁਣਿਆ ਹੈ।ਵਿਦਿਆਰਥੀਆਂ ਦੀ ਚੋਣ ਪ੍ਰੀਕਿਰਿਆ ਦੌਰਾਨ ਜਸਟ ਡਾਇਲ ਕੰਪਨੀ ਦੇ ਅਧਿਕਾਰੀਆਂ ਨੇ ਵਿਦਿਆਰਥੀਆਂ ਦਾ ਐਪਟੀਚਿਊਟ ਟੈਸਟ ਲਿਆ ਅਤੇ ਫਿਰ ਇੰਟਰਵਿਊ ਕੀਤੀ।ਬਾਬਾ ਫ਼ਰੀਦ ਕਾਲਜ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਵਿਦਿਆਰਥੀਆਂ ਨੇ ਪੂਰੇ ਹੌਸਲੇ ਅਤੇ ਸਵੈ-ਵਿਸ਼ਵਾਸ਼ ਨਾਲ ਇੰਟਰਵਿਊ ਦਿੱਤੀ। ਵਿਦਿਆਰਥੀਆਂ ਦੇ ਪ੍ਰਬੰਧਕੀ ਗਿਆਨ ਅਤੇ ਵਪਾਰ ਜਗਤ ਨਾਲ ਸਬੰਧਤ ਸਮਝ ਅਤੇ ਜਾਣਕਾਰੀ ਤੋਂ ਕੰਪਨੀ ਦੇ ਅਧਿਕਾਰੀ ਬਹੁਤ ਪ੍ਰਭਾਵਿਤ ਹੋਏ।ਵਿਦਿਆਰਥੀਆਂ ਦੀ ਬੋਲ ਚਾਲ ਦੀ ਭਾਸ਼ਾ, ਕੰਪਿਊਟਰ ਜਾਣਕਾਰੀ, ਆਮ ਗਿਆਨ ਅਤੇ ਪੇਸ਼ੇਵਰ ਪਹੁੰਚ ਦੇ ਸਿੱਟੇ ਵਜੋਂ ਜਸਟ ਡਾਇਲ ਕੰਪਨੀ ਨੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ 19 ਵਿਦਿਆਰਥੀਆਂ ਨੂੰ ਸੀ.ਆਈ.ਸੀ ਦੇ ਅਹੁਦੇ ਲਈ 2.59 ਤੋਂ 2.73 ਲੱਖ ਸਾਲਾਨਾ ਦੇ ਪੈਕੇਜ਼ ’ਤੇ ਨੌਕਰੀ ਲਈ ਚੁਣ ਲਿਆ।ਸੰਸਥਾ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਚੁਣੇ ਗਏ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਸੰਸਥਾ ਵੱਲੋਂ ਹਰ ਕੋਰਸ ਦੇ ਵਿਦਿਆਰਥੀਆਂ ਦੀ 100 ਫੀਸਦੀ ਪਲੇਸਮੈਂਟ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਜਾਰੀ ਹਨ।ਉਨ੍ਹਾਂ ਨੇ ਸੰਸਥਾ ਦੇ ਟਰੇਨਿੰਗ ਐਂਡ ਪਲੇਸਮੈਂਟ ਵਿਭਾਗ ਦੁਆਰਾ ਕੀਤੇ ਗਏ ਸਾਰਥਿਕ ਯਤਨਾਂ ਦੀ ਸ਼ਲਾਘਾ ਕੀਤੀ ਉਹਨਾਂ ਨੇ ਸੰਸਥਾ ਦੇ ਵਿਦਿਆਰਥੀਆਂ ਨੂੰ ਨੌਕਰੀ ਦੇ ਮੌਕੇ ਦੇਣ ਲਈ ਜਸਟ ਡਾਇਲ ਕੰਪਨੀ ਦੇ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ। 

Check Also

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …

Leave a Reply