ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਗਰ ਨਿਗਮ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਮੇਅਰ ਕਰਮਜੀਤ ਸਿੰਘ ਰਿੰਟੂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿਚ ਨਿਗਮ ਕਮਿਸ਼ਨਰ ਸੋਨਾਲੀ ਗਿਰੀ, ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ, ਡਿਪਟੀ ਮੇਅਰ ਯੂਨਸ ਕੁਮਾਰ, ਕਮੇਟੀ ਮੈਂਬਰ ਕੌਂਸਲਰ ਦਮਨਦੀਪ ਸਿੰਘ ਤੇ ਕੌਂਸਲਰ ਗੁਰਜੀਤ ਕੌਰ ਸ਼ਾਮਿਲ ਹੋਏ।ਮੀਟਿੰਗ ਦੌਰਾਨ ਏਜੰਡੇ ਦੇ ਵੱਖ-ਵੱਖ ਮੁਦਿਆਂ `ਤੇ ਵਿਚਾਰ-ਵਟਾਂਦਰਾ ਕਰਨ ਉਪਰੰਤ ਕਰੋੜਾਂ ਦੇ ਵਿਕਾਸ ਕੰਮਾਂ ਨੂੰ ਪ੍ਰਵਾਨਗੀ ਦਿੱਤੀ ਗਈ।
ਇਸ ਸਮੇਂ ਮੇਅਰ ਰਿੰਟੂ ਨੇ ਦੱਸਿਆ ਕਿ ਵਿੱਤ ਅਤੇ ਠੇਕਾ ਕਮੇਟੀ ਦੀ ਮੀਟਿੰਗ ਵਿੱਚ ਜਿੰਨਾਂ ਵਿਕਾਸ ਕੰਮਾਂ ਨੂੰ ਮੰਨਜੂਰੀ ਦਿੱਤੀ ਗਈ ਹੈ, ਉਨਾਂ ਵਿੱਚ ਵਿਸ਼ਵ ਵਿਖਿਆਤ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸਾਫ-ਸਫਾਈ ਨੂੰ ਵਿਸ਼ੇਸ਼ ਤੋਰ ਤੇ ਧਿਆਨ ਵਿੱਚ ਰੱਖਦੇ ਹੋਏ 10 ਵੱਖ-ਵੱਖ ਥਾਂਵਾਂ `ਤੇ ਰਿਵਰਸ ਵੈਡਿੰਗ ਮਸ਼ੀਨਾਂ ਲਗਾਉਣਾ ਸ਼ਾਮਲ ਹੈ।ਇਸ ਤੋਂ ਇਲਾਵਾ ਅਮਰੂਤ ਪ੍ਰੋਜੈਕਟ ਅਧੀਨ ਸ਼ਹਿਰ ਵਿਚ ਟਿਊਬਵੈਲ ਲਗਾਉਣ, ਪਾਣੀ ਦੀ ਸਪਲਾਈ ਲਈ ਪਾਈਪਾਂ ਵਿਛਾਉਣ ਅਤੇ ਸ਼ਹਿਰ ਵਿਚ 41 ਕਮਿਊਨਟੀ ਟਾਇਲਟਾਂ ਦੇ ਨਿਰਮਾਣ ਕੰਮਾਂ ਨੂੰ ਮਨਜ਼ੂਰੀ ਦਿੱਤੀ ਗਈ।ਮੇਅਰ ਰਿੰਟੂ ਨੇ ਕਿਹਾ ਕਿ ਵਿਕਾਸ ਦੇ ਇਹ ਕੰਮ ਜਲਦ ਤੋਂ ਜਲਦ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਗਏ ਹਨ।
Check Also
26 ਤੋਂ 28 ਸਤੰਬਰ ਤੱਕ ਰਣਜੀਤ ਐਵਨਿਊ ਵਿਖੇ ਲੱਗੇਗਾ ‘ਪੰਜਾਬ ਸਖੀ ਸ਼ਕਤੀ ਮੇਲਾ’
ਅੰਮ੍ਰਿਤਸਰ, 24 ਸਤੰਬਰ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ …
Punjab Post Daily Online Newspaper & Print Media