Friday, August 28, 2026

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪਿੰਡ ਮਲਖਾਨਾ `ਚ ਲੀਗਲ ਲਿਟਰੇਸੀ ਸੈਮੀਨਾਰ

PPN0501201802ਪਠਾਨਕੋਟ, 5 ਜਨਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਦੀਆਂ ਹਦਾਇਤਾਂ `ਤੇ ਅੱਜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਪਿੰਡ ਮਲਖਾਨਾ ਵਿਖੇ ਲੀਗਲ ਲਿਟਰੇਸੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਪਿੰਡ ਦੇ ਲਗਭਗ 40 ਵਿਅਕਤੀਆਂ ਨੇ ਹਿੱਸਾ ਲਿਆ।ਸ਼੍ਰੀਮਤੀ ਅਮਨਦੀਪ ਕੌਰ ਚਾਹਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਨੇ ਸਰਕਾਰ ਵਲੋਂ ਲੋਕਾਂ ਦੇ ਹਿੱਤ ਵਿਚ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਤਣਕਾਰੀ ਦਿਤੀ।ਉਹਨਾਂ ਲੋਕਾਂ ਨੂੰ ਕਾਨੂੰਨੀ ਸਹਾਇਤਾ ਸਕੀਮ ਬਾਰੇ ਦੱਸਿਆ ਕਿ ਜੇਕਰ ਉਹ ਸਰਕਾਰ ਵਲੋਂ ਸਕੀਮ ਅਧੀਨ ਨਿਰਧਾਰਿਤ ਕੈਟਾਗਰੀ ਨਾਲ ਸਬੰਧ ਰੱਖਦੇ ਹਨ ਤਾਂ ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਤੋਂ ਮੁਫਤ ਵਿਚ ਕਾਨੂੰਨੀ ਸਹਾਇਤਾ ਲੈ ਸਕਦੇ ਹੋ।ਇਸ ਤੋਂ ਇਲਾਵਾ ਨੈਸ਼ਨਲ ਲੋਕ ਅਦਾਲਤਾਂ ਦੀ ਮਹੱਤਤਾ ਬਾਰੇ ਅਤੇ ਮੀਡੀਏਸ਼ਨ ਸੈਂਟਰ/ਸਮਝੌਤਾ ਸਦਨ ਬਾਰੇ ਜਾਗਰੂਕ ਕੀਤਾ ਗਿਆ ਅਤੇ ਉਹਨਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਅਰੁਣ ਕੁਮਾਰ, ਮਨੋਜ, ਸਾਹਿਲ ਕੁਮਾਰ, ਸ੍ਰੀਮਤੀ ਨੀਲਮ ਤੇ ਪੈਰਾ ਲੀਗਲ ਵਲੰਟੀਅਰ ਹਾਜ਼ਰ ਸਨ।

Check Also

ਡਾ. ਨਿੱਜਰ ਦੀ ਅਗਵਾਈ ਹੇਠ ਬਿਲਾਸ ਫਾਊਂਡੇਸ਼ਨ ਵੱਲੋਂ 30  ਅਗਸਤ ਨੂੰ ਲਗਾਇਆ ਜਾਵੇਗਾ ਮੁਫ਼ਤ ਮੈਗਾ ਮੈਡੀਕਲ ਕੈਂਪ

  ਅੰਮ੍ਰਿਤਸਰ, 28 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. …

Leave a Reply