
ਬਠਿੰਡਾ, 1 ਸਤੰਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ) – ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵਲੋਂ ਹਫ਼ਤਾਵਾਰੀ ਸਮਾਗਮ ਜੋ ਕਿ ਕਿਸੇ ਨਾ ਕਿਸੇ ਗੁਰਸਿੱਖ ਨਾਨਕ ਨਾਮ ਲੇਵਾ ਦੇ ਗ੍ਰਹਿ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਕੀਤਾ ਜਾਂਦਾ ਹੈ। ਇਸ ਵਾਰ ਵੀ ਹਰ ਸਾਲ ਦੀ ਤਰ੍ਹਾਂ ਹਰਮੀਤ ਸਿੰਘ, ਅਜੀਤ ਰੋਡ, ਗਲੀ ਨੰਬਰ 3/1 ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ ਉਤਸਵ ਅਤੇ ਗੁਰਗੱਦੀ ਦਿਵਸ ਨੂੰ ਸਮਰਪਿਤ ਕਰਦਿਆਂ ਸਮੂਹ ਸੁਸਾਇਟੀ ਮੈਂਬਰਾਂ, ਗ੍ਰਹਿ ਨਿਵਾਸੀ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਸੰਗਤੀ ਰੂਪ ਵਿਚ ਨਿਤਨੇਮ ਦੀਆਂ ਬਾਣੀਆਂ ਅਤੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਨ ਉਪਰੰਤ ਕੀਰਤਨ ਕੀਤਾ ਗਿਆ ਅਤੇ ਗ੍ਰਹਿ ਨਿਵਾਸੀ ਦਾ ਸੁਸਾਇਟੀ ਮੁੱਖ ਸੇਵਾਦਾਰ ਅਵਤਾਰ ਸਿੰਘ ਕੈਂਥ, ਚਰਨਜੀਤ ਸਿੰਘ, ਸੁਖਦੇਵ ਸਿੰਘ, ਮਿੱਠੂ ਸਿੰਘ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਤ ਗਿਆ ਅੰਤ ਵਿਚ ਗ੍ਰਹਿ ਨਿਵਾਸੀ ਵੱਲੋਂ ਸੰਗਤਾਂ ਦੇ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ। ਇਸ ਮੌਕੇ ਭਾਈ ਚਰਨਜੀਤ ਸਿੰਘ, ਅਬਨਾਸ਼ ਸਿੰਘ, ਦਿਲਬਾਗ ਸਿੰਘ, ਗੁਰਦਰਸ਼ਨ ਸਿੰਘ, ਸ਼ਰਨਜੀਤ ਸਿੰਘ, ਗੁਰਿੰਦਰਜੀਤ ਸਿੰਘ ਆਦਿ ਹਾਜ਼ਰ ਸਨ।
Check Also
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ
ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …
Punjab Post Daily Online Newspaper & Print Media