Monday, July 27, 2026

ਨਵੇਂ ਸਾਲ `ਚ ਸਤਿਸੰਗ ਦੀ ਛਹਿਬਰ ਲਾਈ

ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਸਥਾਨਕ ਕਿਸ਼ਨਗੜ੍ਹ ਵਿਖੇ ਸਵ. ਹਰਦਿਆਲ ਸਿੰਘ ਦੇ ਪਰਿਵਾਰ ਵਲੋਂ ਨਵੇਂ ਸਾਲ `ਚ ਗੁਰੂ ਮਹਾਰਾਜ PPN0501201830ਦੀਆਂ ਬਖਸ਼ਿਸ਼ਾਂ ਹਾਸਲ ਕਰਨ ਲਈ ਗੁਰਮਤਿ ਸਮਾਗਮ ਆਯੋਜਿਤ ਕੀਤਾ ਗਿਆ।ਜਿਸ ਦੌਰਾਨ ਭਾਈ ਅਮਨਦੀਪ ਸਿੰਘ, ਬੀਬੀ ਮਨਜੀਤ ਕੋਰ, ਬੀਬੀ ਨਰਿੰਦਰਜੀਤ ਕੋਰ ਅੰਮ੍ਰਿਤ ਵੇਲਾ (ਬੀਬੀਆਂ ਦਾ ਜੱਥਾ), ਭਾਈ ਸੁਖਵਿੰਦਰ ਸਿੰਘ ਗੋਗਾ, ਭਾਈ ਤੇਜਪਾਲ ਸਿੰਘ, ਭਾਈ ਗੁਰਵਿੰਦਰ ਸਿੰਘ ਦੇ ਕੀਰਤਨੀ ਜੱਥਿਆਂ ਨੇ ਕਥਾ ਕੀਰਤਨ ਦੀ ਹਾਜ਼ਰੀ ਭਰੀ।ਇਸ ਉਪਰੰਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਨੇ ਕਥਾ ਕੀਰਤਨ ਦੀ ਛਹਿਬਰ ਲਾ ਕੇ ਸੰਗਤਾਂ ਨੂੰ ਨਿਹਾਲ ਕੀਤਾ।ਇਸ ਸਮੇਂ ਭਾਈ ਸਾਹਿਬ ਨੇ ਕਿਹਾ ਕਿ ਗੁਰੂ ਦੀ ਗੋਦ `ਚ ਜਪ-ਤਪ ਤੇ ਸਤਿਸੰਗ ਕਰਦਿਆਂ ਜੀਵਨ ਸਫਲ ਹੁੰਦਾ ਹੈ ਅਤੇ ਸੰਗਤਾਂ ਨੇ ਇਸ ਸਮਾਗਮ ਵਿੱਚ ਜੋ ਸਮਾਂ ਬਿਤਾਇਆ ਹੈ, ਉਹ ਭਾਗਾਂ ਵਾਲਿਆਂ ਨੂੰ ਹੀ ਨਸੀਬ ਹੁੰਦਾ ਹੈ।
 

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply