ਅੰਮ੍ਰਿਤਸਰ, 3 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਚਲਾਏ ਜਾ ਰਹੇ ਸਕੂਲ ਸ੍ਰੀ ਗੁਰੂ
ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ ਰੋਡ ਵਿਖੇ ਨਵਂੇ ਸਾਲ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ।ਬਾਰਵ੍ਹੀਂ ਜਮਾਤ ਦੇ ਵਿਦਿਆਰਥੀਆਂ ਅਮਿਤੇਸ਼ਵਰ ਸਿੰਘ ਤੇ ਸਾਥੀਆਂ ਨੇ ਕੀਰਤਨ ਦੀ ਹਾਜ਼ਰੀ ਭਰੀ।ਇਸ ਉਪਰੰਤ ਨਵਂੇ ਸਕੂਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ।ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ ਅਤੇ ਡਾਇਰੈਕਟਰ/ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਨਵੇਂ ਸਾਲ ਵਿੱਚ ਮਿਹਨਤ ਤੇ ਲਗਨ ਨਾਲ ਪੜਾਈ ਕਰ ਕੇ ਉਚ ਪੁਜੀਸ਼ਨਾਂ ਹਾਸਲ ਕਰਨ ਦਾ ਆਸ਼ੀਰਵਾਦ ਦਿੱਤਾ।ਮੁੱਖ ਅਧਿਆਪਿਕਾ ਸ੍ਰੀਮਤੀ ਕਵਲਪ੍ਰੀਤ ਕੌਰ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਨਵੇਂ `ਚ ਵਿਦਿਅਕ ਖੇਤਰ ਵਿੱਚ ਚੰਗੀ ਕਾਰਗੁਜ਼ਾਰੀ ਦਿਖਾਉਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਧਾਰਮਿਕ ਅਧਿਆਪਕ ਸ੍ਰੀਮਤੀ ਸੁਖਜੀਤ ਕੌਰ, ਜਸਪਾਲ ਸਿੰਘ ਅਤੇ ਸ੍ਰੀਮਤੀ ਰਾਜਵਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ `ਚ ਵਿਦਿਆਰਥੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media