ਮਜੀਠਾ, 6 ਜਨਵਰੀ (ਪੰਜਾਬ ਪੋਸਟ ਬਿਊਰੋ) – ਸਾਬਕਾ ਮੰਤਰੀ ਅਤੇ ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨੇ ਰਾਜ ਦੀ
ਕਾਂਗਰਸ ਸਰਕਾਰ ਵਲੋਂ ਸੇਵਾ ਕੇਂਦਰਾਂ ਦੀਆਂ ਫੀਸਾਂ ’ਚ ਬੇਤਹਾਸ਼ਾ ਕੀਤੇ ਗਏ ਵਾਧੇ ਦੀ ਸਖਤ ਅਲੋਚਨਾ ਕੀਤੀ ਹੈ।ਮਜੀਠੀਆ ਅੱਜ ਪੰਚਾਇਤੀ ਚੋਣਾਂ ਦੌਰਾਨ ਅਕਾਲੀ ਦਲ ਦੇ ਜੇਤੂ ਪੰਚ ਸਰਪੰਚਾਂ ਨੂੰ ਸੰਬੋਧਨ ਕਰ ਰਹੇ ਸਨ ਨੇ, ਦੋਸ਼ ਲਾਇਆ ਕਿ ਕਾਂਗਰਸ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਦੀ ਥਾਂ ਰੋਜਾਨਾ ਨਵੇ ਟੈਕਸ ਲਾ ਕੇ ਲੋਕਾਂ ’ਤੇ ਵਾਧੂ ਆਰਥਿਕ ਬੋਝ ਪਾਉਦਿਆਂ ਕਚੂੰਮਬਰ ਕੱਢ ਰਹੀ ਹੈ।ਅਕਾਲੀ ਭਾਜਪਾ ਸਰਕਾਰ ਸਮੇਂ ਨਾਗਰਿਕਾਂ ਨੂੰ ਵੱਖ-ਵੱਖ ਸੇਵਾਵਾਂ ਇਕੋ ਛੱਤ ਹੇਠ ਕਈ ਸਹੂਲਤਾਂ ਦੇਣ ਦੇ ਮਕਸਦ ਨਾਲ 2000 ਕਰੋੜ ਦੀ ਲਾਗਤ ਨਾਲ 2000 ਤੋਂ ਵੱਧ ਸੇਵਾ ਕੇਂਦਰਾਂ ਦੀ ਸਥਾਪਨਾ ਕੀਤੀ ਗਈ ਸੀ।ਉਹਨਾਂ ਸੇਵਾ ਕੇਦਰਾਂ ’ਚ ਫੀਸਾਂ ਸੰਬੰਧੀ ਵਾਧਾ ਵਾਪਸ ਲੈਣ ਦੀ ਮੰਗ ਕੀਤੀ ਹੈ।
Check Also
ਵੱਲਾ ਦੇ ਵਾਟਰ ਟ੍ਰੀਟਮੈਂਟ ਪਲਾਂਟ ਵਿਖੇ ਐਚ.ਆਈ.ਵੀ-ਏਡਜ਼ ਟੈਸਟਿੰਗ ਅਤੇ ਜਾਗਰੂਕਤਾ ਕੈਂਪ ਲਗਾਇਆ
ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਲਾਰਸਨ ਐਂਡ ਟੂਬਰੋ ਕੰਪਨੀ ਵੱਲੋਂ ਵੱਲਾ ਨੇੜੇ ਬਣਾਏ ਜਾ …
Punjab Post Daily Online Newspaper & Print Media