Monday, July 27, 2026

ਗੁ. ਸਿੰਘ ਸਭਾ ਨੇ ਸ਼ਰਧਾ ਨਾਲ ਮਨਾਇਆ ਗੁਰੂ ਗੋਬਿੰਦ ਸਿੰਘ ਜੀ ਦਾ 352ਵਾਂ ਪ੍ਰਕਾਸ਼ ਪੁਰਬ

ਬਠਿੰਡਾ, 7 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ) – ਦਸ਼ਮੇਸ ਪਿਤਾ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 352ਵਾਂ ਪ੍ਰਕਾਸ਼ ਪੁਰਬ ਗੁਰਦੁਆਰਾ PUNJ0701201903ਸਿੰਘ ਸਭਾ ਐਨ.ਐਫ.ਐਲ ਕਲੌਨੀ ਬਠਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸ਼ਰਧਾ ਨਾਲ ਮਨਾਇਆ ਗਿਆ।ਸਿੰੰਘ ਸਾਹਿਬ ਗਿਆਨੀ ਫੂਲਾ ਸਿੰਘ ਮੁੱਖ ਗ੍ਰੰਥੀ ਤਖਤ ਸ਼੍ਰੀ ਕੇਸ਼ਗੜ ਸਾਹਿਬ ਅਨੰਦਪੁਰ ਸਾਹਿਬ ਅਤੇ ਭਾਈ ਸ਼ਮਿੰਦਰ ਸਿੰਘ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਦੇ ਨਾਲ ਨਾਲ ਗੁਰ ਇਤਿਹਾਸ `ਤੇ ਚਾਨਾ ਪਾਇਆ।ਇਲਾਵਾ ਛੋਟੇ ਬੱਚੇ ਅਰਸ਼ਪ੍ਰੀਤ ਸਿੰਘ ਨੇ ਵੀ ਸ਼ਬਦ ਗਾਇਣ ਕੀਤਾ। ਗੁਰਦੁਆਰਾ ਸਿੰਘ ਸਭਾ ਦੇ ਮੁੱਖ ਸੇਵਾਦਾਰ ਭਾਈ ਜੈ ਸਿੰਘ ਵੱਲੋਂ ਆਈਆਂ ਹੋਈਆ ਸੰਗਤਾਂ ਦਾ ਧੰਨਵਾਦ ਕੀਤਾ।
 ਇਸ ਮੌਕੇ ਬੀਬੀ ਜੋਗਿੰਦਰ ਕੌਰ ਮੈਬਰ ਐਸ.ਜੀ.ਪੀ.ਸੀ, ਸਕੱਤਰ ਭਾਈ ਬਲਜੀਤ ਸਿੰਘ, ਸੀ.ਜੀ.ਐਮ ਅਤੁੱਲ ਕੁਮਾਰ ਜੈਨ, ਜਨਰਲ ਮਨੇਜਰ ਜਗਦੀਪ ਸਾਹ ਸਿੰਘ, ਪ੍ਰਧਾਨ ਥਰਮਲ ਹਰਦੀਪ ਸਿੰਘ, ਕੋਠੇ ਅਮਰਪੁਰਾ ਪ੍ਰਧਾਨ ਗਿਆਨੀ ਸੁਖਪਾਲ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਸੱਜਣਾਂ ਨੇ ਹਾਜ਼ਰੀ ਲਵਾਈ। 

Check Also

ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …

Leave a Reply