Friday, March 13, 2026

550ਵੇਂ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦੂਜੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 8 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਬੇਰ PUNJ0801201906ਸਾਹਿਬ ਸੁਲਤਾਨਪੁਰ ਲੋਧੀ ਤੋਂ ਆਰੰਭ ਕੀਤੀ ਗਈ ਸ਼ਬਦ ਗੁਰੂ ਯਾਤਰਾ ਅੱਜ ਦੂਸਰੇ ਦਿਨ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ, ਸ੍ਰੀ ਗੋਇੰਦਵਾਲ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਆਰੰਭਤਾ ਦੀ ਅਰਦਾਸ ਕੀਤੀ। ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ ਨੇ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ।ਸੰਗਤ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ’ਤੇ ਫੁੱਲਾਂ ਦੀ ਭਰਵੀਂ ਵਰਖਾ ਕੀਤੀ ਗਈ।ਨਗਰ ਕੀਰਤਨ ਦੌਰਾਨ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਬੈਂਡ ਅਤੇ ਗਤਕਾ ਪਾਰਟੀਆਂ ਨੇ ਸਿੱਖ ਮਾਰਸ਼ਲ ਆਰਟ ਦੇ ਜੌਹਰ ਦਿਖਾਏ।ਇਸ ਤੋਂ ਇਲਾਵਾ ਵੱਖ-ਵੱਖ ਪੜਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲਾ ਸਾਹਿਬ ਭੇਟ ਕੀਤੇ ਉਥੇ ਹੀ ਪੰਜ ਪਿਆਰੇ ਸਾਹਿਬਾਨ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਆਰੰਭਤਾ ਸਮੇਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਵਿਚ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਜਨਰਲ ਸਕੱਤਰ ਜਥੇਦਾਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਖੁਸ਼ਵਿੰਦਰ ਸਿੰਘ ਭਾਟੀਆ, ਅਲਵਿੰਦਰਪਾਲ ਸਿੰਘ ਪੱਖੋਕੇ, ਭਗਵੰਤ ਸਿੰਘ ਸਿਆਲਕਾ, ਅਮਰਜੀਤ ਸਿੰਘ ਭਲਾਈਪੁਰ,  ਸੁਖਵਰਸ਼ ਸਿੰਘ ਪੰਨੂੰ ਮੈਂਬਰ ਧਰਮ ਪ੍ਰਚਾਰ ਕਮੇਟੀ, ਬਾਬਾ ਸੁਬੇਗ ਸਿੰਘ ਸ੍ਰੀ ਗੋਇੰਦਵਾਲ ਸਾਹਿਬ, ਬਲਵਿੰਦਰ ਸਿੰਘ ਵੇਈਂਪੂਈਂ, ਬਾਬਾ ਲੱਖਾ ਸਿੰਘ ਕੋਟੇਵਾਲੇ, ਬਾਬਾ ਬਲਕਾਰ ਸਿੰਘ ਹਨੂਮਾਨਗੜ੍ਹ ਆਦਿ ਮੌਜੂਦ ਸਨ।
    ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਜਥੇ: ਗੁਰਬਚਨ ਸਿੰਘ ਕਰਮੂੰਵਾਲਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਗੁਰਪੁਰਬ ਸਬੰਧੀ ਉਲੀਕੇ ਗਏ ਸਮਾਗਮਾਂ ਤਹਿਤ ਇਹ ਸ਼ਬਦ ਗੁਰੂ ਯਾਤਰਾ ਆਰੰਭ ਕੀਤੀ ਗਈ ਹੈ, ਜੋ ਸਾਰੇ ਪੰਜਾਬ ਅੰਦਰ ਸ਼ਬਦ ਗੁਰੂ ਦਾ ਪ੍ਰਚਾਰ ਕਰੇਗੀ।ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਵਿਚਾਰਧਾਰਾ ਨਾਲ ਜੁੜਨਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ ਨੇ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦੀ ਭਰਵੀਂ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦਾ ਇਤਿਹਾਸ ਅਤੇ ਵਿਰਸਾ ਸ਼ਾਨਾਮੱਤਾ ਹੈ ਅਤੇ ਇਸ ਤੋਂ ਨੌਜੁਆਨੀ ਨੂੰ ਜਾਣੂ ਕਰਵਾਉਣ ਲਈ ਅਜਿਹੇ ਯਤਨ ਲਾਭਦਾਇਕ ਬਣਦੇ ਹਨ।ਇਸ ਤੋਂ ਇਲਾਵਾ ਦਲ ਬਾਬਾ ਬਿਧੀ ਚੰਦ ਦੇ ਮੁੱਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ ਅਤੇ ਇਸ ਸ਼ਬਦ ਗੁਰੂ ਯਾਤਰਾ ਵਿਚ ਵੱਧ ਤੋਂ ਵੱਧ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ ਅਤੇ ਭਾਈ ਸਰਬਜੀਤ ਸਿੰਘ ਢੋਟੀਆਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ।
    ਇਸ ਮੌਕੇ ਹੋਰਨਾਂ ਤੋਂ ਇਲਾਵਾ  ਨਿਸ਼ਾਨ ਸਿੰਘ ਮੀਤ ਸਕੱਤਰ, ਭਾਈ ਕੁਲਵੰਤ ਸਿੰਘ ਹੈੱਡ ਗ੍ਰੰਥੀ, ਸਤਨਾਮ ਸਿੰਘ ਰਿਆੜ ਮੈਨੇਜਰ, ਬਾਬਾ ਗਿਆਨ ਸਿੰਘ ਮਨਹਾਲਾ, ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ, ਬਾਬਾ ਭੋਲਾ ਸਿੰਘ,  ਕਰਤਾਰ ਸਿੰਘ ਇੰਚਾਰਜ ਸਮੇਤ ਵੱਡੀ ਗਿਣਤੀ ਵਿਚ ਸੰਗਤ ਮੌਜੂਦ ਸੀ।

Check Also

ਖਾਲਸਾ ਕਾਲਜ ਵਿਖੇ ‘ਟੌਪਰਾਂ ਦਾ ਅਸਲ ਰਾਜ਼’ ਵਿਸ਼ੇ ’ਤੇ ਸੈਮੀਨਾਰ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਣਜ ਅਤੇ ਵਪਾਰ ਪ੍ਰਸ਼ਾਸਨ ਵਿਭਾਗ ਵੱਲੋਂ …

Leave a Reply