Friday, October 18, 2024

ਖਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 410ਵਾਂ ਪਹਿਲਾ ਪ੍ਰਕਾਸ਼ ਪੁਰਬ ਮਨਾਇਆ

PPN01091418
ਅੰਮ੍ਰਿਤਸਰ, 1 ਸਤੰਬਰ (ਪ੍ਰੀਤਮ ਸਿੰਘ)-ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 410ਵਾਂ ਪ੍ਰਕਾਸ਼ ਪੁਰਬ ਬੜੀ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਉਚੇਚੇ ਤੌਰ ‘ਤੇ ਹਾਜ਼ਰੀ ਲਵਾਈ। ਇਸ ਪਵਿੱਤਰ ਦਿਹਾੜੇ ‘ਤੇ ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਹਾਜ਼ਰ ਸੰਗਤਾਂ ਨੂੰ ਰਸਭਿੰਨੇ ਕੀਰਤਨ ਦੀ ਛਹਿਬਰ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਸਿੱਖ ਇਤਿਹਾਸ ਖੋਜ ਵਿਭਾਗ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ‘ਧੁਰ ਕੀ ਬਾਣੀ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ’ ਸਬੰਧੀ ਵਿਸਥਾਰ ਪੂਰਵਕ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਗੁਰੂਆਂ ਵੱਲੋਂ ਦਿੱਤੇ ਗਏ ਉਪਦੇਸ਼ਾਂ ‘ਤੇ ਚਾਨਣਾ ਪਾਇਆ।
ਸ: ਛੀਨਾ ਨੇ ਇਸ ਦੌਰਾਨ ਦੇਸ਼-ਵਿਦੇਸ਼ ਵਿੱਚ ਵੱਸਦੀ ਸਮੂੰਹ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਸਾਨੂੰ ਸਾਰਿਆਂ ਨੂੰ ਧੁਰ ‘ਤੋਂ ਆਈ ਹੋਈ ਬਾਣੀ ‘ਸ੍ਰੀ ਗੁਰੂ ਮਾਨਿਓ ਗ੍ਰੰਥ’ ਜੋ ਕਿ ਜੁਗਾ-ਜੁਗਾਂਤਰ ਅੰਗ-ਸੰਗ ਸਹਾਈ ਹੈ, ਦਾ ਸਿਮਰਨ ਕਰਨਾ ਚਾਹੀਦਾ ਹੈ, ਜਿਸ ਨਾਲ ਹਰੇਕ ਕਲਾ-ਕਲੇਸ਼ ਅਤੇ ਚਿੰਤਾਵਾਂ ਮੁਕ ਜਾਂਦੀਆਂ ਹਨ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਨਸ਼ੇ ਤਿਆਗ ਕੇ ਗੁਰੂ ਲੜ ਲੱਗਣ ਤੇ ਜ਼ਿੰਦਗੀ ਦੀ ਸਹੀ ਦਿਸ਼ਾ ਨੂੰ ਪਛਾਣਨ ਦਾ ਸੁਨੇਹਾ ਦਿੱਤਾ। ਸ: ਛੀਨਾ ਨੇ ਕੀਰਤਨ ਗਾਇਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਟੁੱਟ ਵੀ ਵਰਤਾਇਆ ਗਿਆ। ਇਸ ਮੌਕੇ ਸੁਖਦੇਵ ਸਿੰਘ ਅਬਦਾਲ ਜੁਆਇੰਟ ਸਕੱਤਰ, ਮੈਂਬਰ ਲਖਵਿੰਦਰ ਸਿੰਘ ਢਿੱਲੋਂ, ਜੀ. ਐੱਸ. ਭੱਟੀ, ਗੁਰਮਹਿੰਦਰ ਬੀਰ ਸਿੰਘ, ਖਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰ: ਡਾ. ਸੁਖਬੀਰ ਕੌਰ ਮਾਹਲ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰ: ਜਸਵਿੰਦਰ ਸਿੰਘ ਢਿੱਲੋਂ, ਖਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰ: ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖਾਲਸਾ ਕਾਲਜ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਪ੍ਰਿੰ: ਡਾ. ਅਮਰਪਾਲ ਸਿੰਘ, ਖਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰ: ਡਾ. ਬਲਜਿੰਦਰ ਸਿੰਘ, ਖਾਲਸਾ ਕਾਲਜ ਪਬਲਿਕ ਸਕੂਲ ਪ੍ਰਿੰ: ਡਾ. ਸਰਵਜੀਤ ਕੌਰ ਬਰਾੜ, ਖਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਪ੍ਰਿੰ: ਸ: ਨਿਰਮਲ ਸਿੰਘ ਭੰਗੂ, ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰ: ਤੇਜਿੰਦਰ ਕੌਰ ਬਿੰਦਰਾ, ਅੰਡਰ ਸੈਕਟਰੀ-ਕਮ-ਡਿਪਟੀ ਡਾਇਰੈਕਟਰ ਡੀ. ਐੱਸ. ਰਟੌਲ, ਕਾਲਜ ਸਟਾਫ਼ ਅਤੇ ਵਿਦਿਆਰਥੀ ਵੱਡੀ ਵਿੱਚ ਮੌਜ਼ੂਦ ਸਨ।

Check Also

ਡਾ. ਓਬਰਾਏ ਦੇ ਯਤਨਾਂ ਸਦਕਾ ਹਰਵਿੰਦਰ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪੁੱਜਾ

ਅੰਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਲੋਕਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ …

Leave a Reply