Thursday, February 26, 2026

ਪਿੰਡ ਬਘੌਰ ਦੀ ਨਵੀਂ ਬਣੀ ਪੰਚਾਇਤ ਵਲੋਂ ਪ੍ਰਮਾਤਮਾ ਦਾ ਕੀਤਾ ਸ਼ੁਕਰਾਨਾ

PPN0901201903ਸਮਰਾਲਾ, 9 ਜਨਵਰੀ (ਪੰਜਾਬ ਪੋਸਟ- ਕੰਗ) – ਵਿਧਾਨ ਸਭਾ ਹਲਕਾ ਸਮਰਾਲਾ ਅਧੀਨ ਪੈਂਦੇ ਪਿੰਡ ਬਘੌਰ ਵਿਖੇ ਨਵੀਂ ਚੁਣੀ ਪੰਚਾਇਤ ਵਿੱਚ ਸਰਪੰਚ ਨਾਇਬ ਸਿੰਘ ਅਤੇ ਪੰਚ ਅਮਿਤ ਮੋਦਗਿੱਲ, ਨਰਿੰਦਰ ਸਿੰਘ, ਹੁਸਨਪ੍ਰੀਤ ਕੌਰ ਅਤੇ ਸਮੂਹ ਨਗਰ ਨਿਵਾਸੀਆਂ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੁਆ ਕੇ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ ਗਿਆ।ਸਾਬਕਾ ਹਲਕਾ ਵਿਧਾਇਕ ਜਗਜੀਵਨ ਸਿੰਘ ਖੀਰਨੀਆਂ, ਹਲਕਾ ਇੰਚਾ: ਸੰਤਾ ਸਿੰਘ ਉਮੈਦਪੁਰੀ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਨਵੀਂ ਚੁਣੀ ਪੰਚਾਇਤ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਨਵੀਂ ਚੁਣੀ ਪੰਚਾਇਤ ਬਿਨਾਂ ਕਿਸੇ ਭੇਦਭਾਵ ਦੇ ਪਿੰਡ ਦੇ ਵਿਕਾਸ ਕੰਮਾਂ ਨੂੰ ਤਰਜੀਹ ਦੇਵੇਗੀ ਅਤੇ ਉਹ ਆਪ ਵੀ ਹਮੇਸ਼ਾਂ ਪਿੰਡ ਦੀ ਬਿਹਤਰੀ ਲਈ ਆਪਣਾ ਯੋਗਦਾਨ ਪਾਉਂਦੇ ਰਹਿਣਗੇ।
ਪਿੰਡ ਦੇ ਨਵੇਂ ਬਣੇ ਸਰਪੰਚ ਨਾਇਬ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਮੁੱਢਲਾ ਫਰਜ ਪਿੰਡ ਨੂੰ ਬੁਨਿਆਦੀ ਸਹੂਲਤਾਂ ਦਿਵਾਉਣੀਆਂ ਹਨ ਅਤੇ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਹੈ।ਉਨ੍ਹਾਂ ਸਮੁੱਚੇ ਪਿੰਡ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਪਿੰਡ ਦੇ ਉਨਤੀ ਬਿਨਾਂ ਕਿਸੇ ਭੇਦਭਾਵ ਦੇ ਕਰਨਗੇ ਅਤੇ ਸਾਰੇ ਪਿੰਡ ਨੂੰ ਪੂਰਨ ਸਹਿਯੋਗ ਦੇਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਜੀਤ ਸਿੰਘ ਢਿੱਲੋਂ, ਬਲਜਿੰਦਰ ਸਿੰਘ ਬਬਲੂ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗਿਆਨੀ ਮਹਿੰਦਰ ਸਿੰਘ ਭੰਗਲਾਂ ਸਾਬਕਾ ਪ੍ਰਧਾਨ ਨਗਰ ਕੌਂਸਲ ਸਮਰਾਲਾ, ਕੁਲਦੀਪ ਸਿੰਘ ਘਰਖਣਾ, ਸੁਖਵਿੰਦਰ ਸਿੰਘ ਨਾਗਰਾ ਸਾਬਕਾ ਚੇਅਰਮੈਨ ਬਲਾਕ ਸੰਮਤੀ, ਯਾਦਵਿੰਦਰ ਸਿੰਘ ਯਾਦੂ, ਦਲਜੀਤ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਗੀਤਕਾਰ ਲੱਕੀ ਬਘੌਰ, ਸ਼ਾਲੂ ਰਾਣੀ ਮੈਂਬਰ ਬਲਾਕ ਸੰਮਤੀ, ਅਮਰੀਕ ਸਿੰਘ ਕੈਨੇਡਾ, ਸ਼ੇਰ ਸਿੰਘ ਕੈਨੇਡਾ, ਜਥੇਦਾਰ ਸੰਗਤ ਸਿੰਘ, ਜੋਗਿੰਦਰ ਸਿੰਘ, ਜਸਪਾਲ ਸਿੰਘ ਨੰਬਰਦਾਰ, ਇੰਦਰਜੀਤ ਸਿੰਘ, ਅਮਰੀਕ ਸਿੰਘ ਸੈਕਟਰੀ, ਜੋਧ ਸਿੰਘ, ਚਰਨ ਸਿੰਘ ਸਾਬਕਾ ਪੰਚ, ਰਣਜੀਤ ਸਿੰਘ, ਗੁਰਜੀਤ ਸਿੰਘ ਲਾਡੀ, ਮਨਜੀਤ ਸਿੰਘ ਮੌਲੀ ਆਦਿ ਤੋਂ ਇਲਾਵਾ ਸਮੂਹ ਨਗਰ ਨਿਵਾਸੀ ਹਾਜਰ ਸਨ।
 

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …

Leave a Reply