Tuesday, May 26, 2026

ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਪਿੰਡ ਢੈਪਈ ਦੇ ਸਰਪੰਚ ਦੀ ਹੋਈ ਮੌਤ

PPN0901201906ਭੀਖੀ/ਮਾਨਸਾ, 9 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਕਸਬਾ ਭੀਖੀ ਦੇ ਨੇੜਲੇ ਪਿੰਡ ਹਮੀੜਗੜ੍ਹ ਢੈਪਈ ਦੇ ਸਰਪੰਚ ਸੁਰਜੀਤ ਸਿੰਘ ਧਾਲੀਵਾਲ ਦੀ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਹੀ ਮੌਤ ਹੋਣ ਦੀ ਜਾਣਕਾਰੀ ਮਿਲੀ ਹੈ।ਸੁਰਜੀਤ ਸਿੰਘ 85 ਸਾਲਾਂ ਦੇ ਸਨ ਅਤੇ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਚਲੇ ਆ ਰਹੇ ਸਨ।ਇਲਾਜ ਲਈ ਉਨ੍ਹਾਂ ਨੂੰ ਚੰਡੀਗੜ੍ਹ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿਥੇ ਉਨ੍ਹਾਂ ਦੀ ਮੌਤ ਹੋ ਗਈ ਹੈ।ਪਰਿਵਾਰ ਵਲੋਂ ਅਜੇ ਸੁਰਜੀਤ ਸਿੰਘ ਦੀ ਜਿੱਤ ਦੇ ਚਾਅ ਹੀ ਮਨਾਏ ਜਾ ਰਹੇ ਸਨ ਕਿ ਇਹ ਭਾਣਾ ਵਾਪਰ ਗਿਆ।
ਉਧਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਾਲ ਹੀ ਵਿਚ 11 ਜਨਵਰੀ ਨੂੰ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਪੰਜਾਬ ਰਜੀਆ ਸੁਲਤਾਨਾ ਦੀ ਅਗਵਾਈ ਵਿਚ ਮਾਨਸਾ ਵਿਚ ਇਕ ਸਮਾਗਮ ਕਰਕੇ ਪੰਚਾਂ-ਸਰਪੰਚਾਂ ਨੂੰ ਸਹੰ ਚੁਕਵਾਈ ਜਾਵੇਗੀ।ਸੁਰਜੀਤ ਸਿੰਘ ਦਾ ਨਮਨ ਅੱਖਾਂ ਨਾਲ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਇਸ ਸਮੇਂ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

 

Check Also

ਨਗਰ ਨਿਗਮ ਵੱਲੋਂ ਮਈ 2026 ਦੌਰਾਨ ਵਿਗਿਆਨਕ ਢੰਗ ਨਾਲ ਠੋਸ ਕਚਰਾ ਪ੍ਰਬੰਧਨ ਜਾਰੀ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਵਲੋਂ ਮਈ 2026 ਦੌਰਾਨ ਸ਼ਹਿਰ ਵਿੱਚ …

Leave a Reply