Monday, July 27, 2026

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸ੍ਰੀ ਅਖੰਡ ਪਾਠ ਆਰੰਭ ਤੇ ਨਗਰ ਕੀਰਤਨ ਸਜਾਇਆ

PPN0901201907ਭੀਖੀ/ਮਾਨਸਾ, 9 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਜ਼ਿਲ੍ਹੇ ਦੇ ਪਿੰਡ ਬੁਰਜ ਰਾਠੀ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੁੱਤਰਾਂ ਦੇ ਦਾਨੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਦਿਹਾੜਾ ਗੁਰਦੁਆਰਾ ਸਾਹਿਬ ਵਿਖੇ ਧੁਰ ਕੀ ਬਾਣੀ ਦੇ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਗਏ ਅਤੇ ਦੂਸਰੇ ਦਿਨ ਪਿੰਡ `ਚ ਸੰਗਤਾਂ ਦੇ ਭਾਰੀ ਇਕੱਠ ਨਾਲ ਮਹਾਨ ਨਗਰ ਕੀਰਤਨ ਸਜਾਇਆ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਸ ਮਹਾਨ ਨਗਰ ਕੀਰਤਨ `ਚ ਬਾਬਾ ਦੀਪ ਸਿੰਘ ਗਤਕਾ ਆਖੜਾ ਵਲੋ ਗੱਤਕੇ ਦੇ ਜੌਹਰ ਦਿਖਾਏ ਗਏ।ਗਿਆਨੀ ਗੁਰਮੇਲ ਸਿੰਘ ਦੇ ਕੀਰਤਨੀ ਜਥੇ ਵਲੋਂ ਸ਼ਬਦ ਗਾਇਣ ਅਤੇ  ਕਵੀਸ਼ਰ, ਬਲਵੰਤ ਬਾਵਾ, ਕਰਮਜੀਤ ਰਾਠੀ, ਸੰਤੋਖ ਸਿੰਘ ਵਲੋਂ ਕਵੀਸਰੀ ਪੇਸ਼ ਕੀਤੀ ਗਈ।ਬੀਬਾ ਅਮਨਦੀਪ ਕੌਰ, ਬੀਬਾ ਲ਼ਖਵਿੰਦਰ ਕੌਰ, ਬੀਬਾ ਕੁਲਦੀਪ ਕੌਰ ਦੇ ਢਾਡੀ ਜੱਥੇ ਵਲੋਂ ਗੁਰੂ ਜੀ ਨੇ ਢਾਡੀ ਵਾਰਾਂ ਪੇਸ਼ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਮੌਕੇ ਸਾਬਕਾ ਸਰਪੰਚ ਦਰਸਨ ਸਿੰਘ ਮਾਨ, ਨਵੀ ਗੁਰਦੁਆਰਾ ਪ੍ਰਬੰਧਕ ਕਮੇਟੀ, ਅਜੈਬ ਸਿੰਘ, ਕੁਲਵੰਤ ਸਿੰਘ ਮਾਨ ਅਤੇ ਵੱਡੀ ਗਿਣਤੀ `ਚ ਸੰਗਤਾਂ ਵੀ ਹਾਜ਼ਰ ਸਨ।

Check Also

ਐਨ.ਐਚ.ਆਰ.ਸੀ ਮੈਂਬਰ ਪ੍ਰਿਯੰਕ ਕਾਨੂੰਨਗੋ ਨੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕਿ ਤੀਰਥ ਮੱਥਾ ਟੇਕਿਆ

ਅੰਮ੍ਰਿਤਸਰ, 27 ਜੁਲਾਈ (ਸੁਖਬੀਰ ਸਿੰਘ) – ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (ਐਨ.ਐਚ.ਆਰ.ਸੀ) ਨਵੀਂ ਦਿੱਲੀ ਦੇ ਮੈਂਬਰ …

Leave a Reply