ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਲਿਆਂਵਾਲਾ ਬਾਗ ਦੇ ਸਾਕੇ ਨੂੰ ਇਸ ਅਪ੍ਰੈਲ ਮਹੀਨੇ 100 ਸਾਲ ਪੂਰੇ ਹੋਣ `ਤੇ ਕੇਂਦਰ ਤੇ ਰਾਜ ਸਰਕਾਰ ਵੱਲੋਂ ਵੱਡੇ ਪੱਧਰ `ਤੇ ਸ਼ਤਾਬਦੀ ਪ੍ਰੋਗਰਾਮ ਉਲੀਕੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਇੰਨਾਂ ਪ੍ਰੋਗਰਾਮਾਂ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਜਿਲ੍ਹਾ ਪੱਧਰ ’ਤੇ ਆਪਣੇ ਨਾਲ ਕੰਮ ਕਰਨ ਵਾਲੀ ਟੀਮ ਦੀ ਕਮੇਟੀ ਗਠਿਤ ਕੀਤੀ ਹੈ, ਜਿਸ ਦੇ ਚੇਅਰਮੈਨ ਡਿਪਟੀ ਕਮਿਸ਼ਨਰ ਖ਼ੁਦ ਹੋਣਗੇ।
ਉਕਤ ਕਮੇਟੀ ਪ੍ਰੋਗਰਾਮ ਮਨਾਉਣ ਸਬੰਧੀ ਜਿੱਥੇ ਸੁਝਾਅ ਦੇਵੇਗੀ, ਉਥੇ ਇੰਨਾਂ ਨੂੰ ਨੇਪਰੇ ਚਾੜਨ `ਚ ਵੀ ਅਹਿਮ ਭੂਮਿਕਾ ਨਿਭਾਏਗੀ।ਸੰਘਾ ਨੇ ਇਹ ਖੁਲਾਸਾ ਕਰਦਿਆਂ ਦੱਸਿਆ ਕਿ ਉਕਤ ਕਮੇਟੀ ਪ੍ਰੋਗਰਾਮਾਂ ਵਿੱਚ ਨੌਜਵਾਨਾਂ ਦੀ ਵੱਧ ਤੋਂ ਵੱਧ ਸ਼ਮੂੂਲੀਅਤ ਯਕੀਨੀ ਬਣਾਉਣ ਲਈ ਸਿੱਖਿਆ ਸੰਸਥਾਵਾਂ ਦਾ ਸਾਥ ਲਵੇਗੀ। ਇਸ ਤੋਂ ਇਲਾਵਾ ਅਜ਼ਾਦੀ ਸੰਘਰਸ਼ ਦੀ ਦਾਸਤਾਨ ਨੂੰ ਦੇਸ਼ ਦੇ ਬੱਚੇ-ਬੱਚੇ ਤੱਕ ਪੁੱਜਦਾ ਕਰਨ ਅਤੇ ਦੇਸ਼ ਵਾਸੀਆਂ ਵਿਚ ਭਾਈਚਾਰਕ ਸਾਂਝ ਨੂੰ ਪਕੇਰੇ ਕਰਨ ਲਈ ਪ੍ਰੋਗਰਾਮ ਉਲੀਕੇਗੀ, ਜਿੰਨਾ ਨੂੰ ਅਮਲੀ ਰੂਪ ਦਿੱਤਾ ਜਾਵੇਗਾ।
ਉਕਤ ਕਮੇਟੀ ਮੈਂਬਰਾਂ ਵਿਚ ਰਵਿੰਦਰ ਸਿੰਘ ਵਧੀਕ ਡਿਪਟੀ ਕਮਿਸ਼ਨਰ, ਸਹਾਇਕ ਕਮਿਸ਼ਨਰ ਮੈਡਮ ਅਲਕਾ ਕਾਲੀਆ, ਸਹਾਇਕ ਕਮਿਸ਼ਨਰ ਸ਼ਿਵਰਾਜ ਸਿੰਘ ਬੱਲ, ਪ੍ਰੋ. ਐਸ.ਐਸ ਬਹਿਲ ਡੀਨ ਗੁਰੂ ਨਾਨਕ ਦੇਵ ਯੂਨੀਵਰਸਿਟੀ, ਨਾਟਕਕਾਰ ਕੇਵਲ ਧਾਲੀਵਾਲ, ਜਤਿੰਦਰ ਸਿੰਘ ਬਰਾੜ ਨਾਟਸ਼ਾਲਾ ਤੋਂ, ਪ੍ਰਿੰਸੀਪਲ ਖਾਲਸਾ ਕਾਲਜ ਮਹਿਲ ਸਿੰਘ, ਪ੍ਰਿੰਸੀਪਲ ਡੀ.ਏ.ਵੀ ਕਾਲਜ ਰਾਜੇਸ਼ ਕੁਮਾਰ, ਪ੍ਰਿੰਸੀਪਲ ਹਿੰਦੂ ਕਾਲਜ ਡਾ. ਪੀ.ਕੇ ਸ਼ਰਮਾ, ਪ੍ਰਿੰਸੀਪਲ ਸਰਕਾਰੀ ਵੋਮੈਨ ਕਾਲਜ ਸ੍ਰੀਮਤੀ ਨੂਤਨ ਸ਼ਰਮਾ, ਪ੍ਰਿੰਸੀਪਲ ਬੀ.ਬੀ.ਕੇ ਡੇ.ਏ.ਵੀ ਕਾਲਜ ਡਾ. ਪੁਸ਼ਵਿੰਦਰ ਵਾਲੀਆ, ਰੋਬਿੰਦਰ ਸਿੰਘ ਰੋਬਿਨ ਪੱਤਰਕਾਰ, ਪ੍ਰੀਤੀ ਗਿੱਲ ਮਾਝਾ ਹਾੳੂਸ, ਸਲਵਿੰਦਰ ਸਿੰਘ ਜਿਲਾ ਸਿੱਖਿਆ ਅਧਿਕਾਰੀ ਅਤੇ ਸਪੈਸ਼ਲ ਇਨਵਾਇਟੀ ਵਜੋਂ ਜਸਪਾਲ ਸਿੰਘ ਸੰਧੂ ਉਪ ਕੁਲਪਤੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਸ਼ਾਮਲ ਹਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media