Tuesday, August 4, 2026

ਸੁਖਜਿੰਦਰ ਸਿੰਘ ਰੰਧਾਵਾ ਚੁਕਾਉਣਗੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਤੇ ਪੰਚਾਂ-ਸਰਪੰਚਾਂ ਨੂੰ ਸਹੁੰ

ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਰਣਜੀਤ ਐਵੀਨਿਊ `ਚ – ਡਿਪਟੀ ਕਮਿਸ਼ਨਰ

Kamaldeep-S-Sangha-DC-300x231ਅੰਮ੍ਰਿਤਸਰ, 10 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲ੍ਹਾ ਅੰਮ੍ਰਿਤਸਰ ਦੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਅਤੇ ਨਵੀਆਂ ਚੁਣੀਆਂ ਪੰਚਾਇਤਾਂ ਦੇ ਸਰਪੰਚਾਂ ਤੇ ਪੰਚਾਂ ਨੰੂ 11 ਜਨਵਰੀ ਨੂੰ ਸਹੁੰ ਚੁਕਾਈ ਜਾ ਰਹੀ ਹੈ। ਸਥਾਨਕ ਰਣਜੀਤ ਐਵੀਨਿਊ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਹੁੰ ਚੁੱਕ ਸਮਾਗਮ ਵਿੱਚ ਪੰਜਾਬ ਦੇ ਸਹਿਕਾਰਤਾ ਅਤੇ ਜੇਲਾਂ ਬਾਰੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਇਨ੍ਹਾਂ ਮੈਂਬਰਾਂ ਨੂੰ ਸਹੁੰ ਚੁਕਾਉਣਗੇ।ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਦੀ ਅਗਵਾਈ ਹੇਠ ਪੰਚਾਇਤ ਅਤੇ ਹੋਰ ਵਿਭਾਗਾਂ ਦੀ ਟੀਮ ਇਸ ਪ੍ਰੋਗਰਾਮ ਨੂੰ ਨੇਪਰੇ ਚਾੜਨ ਲਈ ਤਿਆਰੀਆਂ ਵਿਚ ਲੱਗੀ ਹੋਈ ਹੈ।
      ਇਸ ਸਮਾਗਮ ਦੇੇ ਪ੍ਰਬੰਧਾਂ ਸਬੰਧੀ ਅੱਜ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ, ਜਿਸ ਵਿਚ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਗੁਰਪ੍ਰੀਤ ਸਿੰਘ ਗਿੱਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਸਮੂਹ ਬਲਾਕਾਂ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਹਾਜ਼ਰ ਸਨ। 

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …

Leave a Reply