ਜਲੰਧਰ, 10 ਜਨਵਰੀ (ਪੰਜਾਬ ਪੋਸਟ ਬਿਊਰੋ) – ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਨੇ ਮਨਮੋਹਨ ਸ਼ਰਮਾ ਨੂੰ ਤਰੱਕੀ ਦੇ ਕੇ ਜਲੰਧਰ ਦੂਰਦਰਸ਼ਨ ਕੇਂਦਰ `ਚ ਨਿਰਦੇਸ਼ਕ ਸਮਾਚਾਰ ਨਿਯੁੱਕਤ ਕੀਤਾ ਹੈ।ਉਨ੍ਹਾਂ ਨੇ ਬੀਤੀ 1 ਜਨਵਰੀ ਤੋਂ ਆਪਣਾ ਅਹੁੱਦਾ ਸੰਭਾਲ ਲਿਆ ਹੈ।ਇਸ ਤੋਂ ਪਹਿਲਾਂ ਉਹ ਇਸੇ ਕੇਂਦਰ ਵਿੱਚ ਜੁਆਇੰਟ ਡਾਇਰੈਕਟਰ ਅਤੇ ਡਿਪਟੀ ਡਾਇਰੈਕਟਰ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਸਨ।
ਸੰਨ 1983 `ਚ ਕੇਂਦਰੀ ਸੂਚਨਾ ਸੇਵਾ ਰਾਹੀਂ ਸਰਕਾਰੀ ਸੇਵਾ ਵਿੱਚ ਆਉਣ ਤੋਂ ਬਾਅਦ ਤੋਂ ਹੁਣ ਤੱਕ ਦੀ 39 ਸਾਲ ਦੀ ਮਿਆਦ ਵਿੱਚ ਮਨਮੋਹਨ ਸ਼ਰਮਾ ਪੱਤਰ ਸੂਚਨਾ ਦਫਤਰ ਖੇਤਰੀ ਪ੍ਰਚਾਰ ਡਾਇਰੈਕਟੋਰੇਟ ਅਤੇ ਅਕਾਸ਼ਵਾਣੀ ਦੇ ਸਮਾਚਾਰ ਸੇਵਾ ਵਿਭਾਗ ਵਿੱਚ ਵੱਖ ਵੱਖ ਅਹੁੱਦਿਆਂ `ਤੇ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ।ਉਹ ਆਪਣੇ ਕੰਮ ਵਿਚ ਪੂਰੀ ਤਰ੍ਹਾਂ ਕੁਸ਼ਲ ਅਤੇ ਮਾਹਿਰ ਹਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media