ਬਟਾਲਾ, 11 ਜਨਵਰੀ (ਪੰਜਾਬ ਪੋਸਟ- ਨਰਿੰਦਰ ਬਰਨਾਲ) – ਪੰਜਾਬ, ਪੰਜਾਬੀ ਤੇ ਪੰਜਾਬੀ ਸੱਭਿਆਚਾਰ ਦੀ ਪਹਿਚਾਣ ਦੇ ਮੱਦੇਨਜ਼ਰ ਸਰਕਾਰੀ ਸੀਨੀਅਰ
ਸੈਕੰਡਰੀ ਸਕੂਲ ਭੁੱਲਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਰਵਿੰਦਰ ਪਾਲ ਸਿੰਘ ਚਾਹਲ ਨੇ ਵਿਦਿਆਰਥੀਆਂ ਨੂੰ ਲੋਹੜੀ ਦੇ ਤਿਉਹਾਰ ਦੀ ਮਹੱਤਤਾ ਅਤੇ ਵਲੋਂ ਭੁੱਗੇ ਦੀ ਰਸਮ ਬਾਰੇ ਜਾਣਕਾਰੀ ਦਿੱਤੀ।ਉਨਾਂ ਕਿਹਾ ਕਿ ਹਰ ਪੰਜਾਬੀ ਖਾਸਕਰ ਵਿਦਿਆਰਥੀਆਂ ਨੂੰ ਚਾਹੀਦਾ ਹੈ ਕਿ ਪੰਜਾਬੀ ਵਿਰਾਸਤ, ਰਵਾਇਤਾਂ ਤੇ ਸੱਭਿਆਚਾਰ ਦੀ ਸੰਭਾਲ ਕਰਨ।ਇਸ ਸਮੇਂ ਭੁੱਗਾ ਬਾਲਿਆ ਗਿਆ ਅਤੇ ਸਕੂਲ ਦੇ ਵਿਦਿਆਰਥੀਆਂ ਵਲੋ ਲੋਹੜੀ ਦੇ ਗੀਤ ਗਾਏ ਗਏ।
ਇਸ ਮੌਕੇ ਸਮੂਹ ਸਟਾਫ ਮੈਬਰਾਂ ਵਿਚ ਗੁਰਮੀਤ ਸਿੰਘ, ਹਰਜਿੰਦਰ ਸਿੰਘ, ਪਿਆਰਾ ਲਾਲ, ਦਵਿੰਦਰ ਸਿੰਘ , ਨਰਿੰਦਰ ਸਿੰਘ, ਹਰਪ੍ਰੀਤ ਸਿਘ, ਰਾਜਵਿੰਦਰ ਸਿੰਘ, ਮਨਪ੍ਰੀਤ ਸਿੰਘ, ਜਤਿੰਦਰਬੀਰ ਸਿੰਘ, ਅਰੁਣ ਕੁਮਾਰ, ਹਰਦੀਪ ਸਿੰਘ ਦਲਜੀਤ ਸਿੰਘ, ਕੰਵਲਪ੍ਰੀਤ ਕੌਰ, ਰਮਿੰਦਰ ਕੌਰ, ਮਨਇੰਦਰ ਕੌਰ, ਪਰਵਿੰਦਰ ਕੌਰ, ਰੇਖਾ ਸਲਹੋਤਰਾ, ਪੂਜਾ ਭਾਰਤੀ, ਮਨਿੰਦਰ ਕੌਰ, ਰਮਲ ਬਾਜਵਾ ਆਦਿ ਸਟਾਫ ਮੈਂਬਰ ਹਾਜਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media