ਭੀਖੀ/ਮਾਨਸਾ, 11 ਜਨਵਰੀ (ਪੰਜਾਬ ਪੋਸਟ- ਕਮਲ ਜ਼ਿੰਦਲ) – ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਦੀ ਪ੍ਰਧਾਨਗੀ ਹੇਠ ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਕੀਤੀ ਗਈ, ਜਿਸ ਵਿਚ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਕੋਲੋਂ ਉਨ੍ਹਾਂ ਦੇ ਕੀਤੇ ਕੰਮਾਂ ਦੀ ਜਾਣਕਾਰੀ ਲਈ।
ਉਨ੍ਹਾਂ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਵਰੀ ਕਰਨ ਦੀ ਪ੍ਰਕਿਰਿਆ ਵਿਚ ਹੋਰ ਤੇਜੀ ਲਿਆਂਦੀ ਜਾਵੇ। ਇਸ ਉਪਰੰਤ ਉਨ੍ਹਾਂ ਪੀ.ਐਲ.ਆਰ.ਐਸ (ਪੰਜਾਬ ਲੈਂਡ ਰਿਕਾਰਡ ਸੁਸਾਇਟੀ) ਦੇ ਬਕਾਇਆ ਕੇਸਾਂ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਇੰਤਕਾਲ, ਜਮ੍ਹਾਬੰਦੀ, ਖੇਵਟਾਂ ਅਤੇ ਮੁਰੱਬਾਬੰਦੀ ਦੇ ਕੇਸ ਸਮਾਂ ਰਹਿੰਦਿਆਂ ਹੀ ਨਿਪਟਾਏ ਜਾਣ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ਇਸ ਲਈ ਸਮਾਂ ਰਹਿੰਦਿਆਂ ਹੀ ਉਨ੍ਹਾਂ ਦੇ ਕੰਮਾਂ ਦਾ ਨਿਪਟਾਰਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਓਪਰੇਸ਼ਨ ਐਂਡ ਮੈਂਟੀਨੈਂਸ ਸੁਸਾਇਟੀ ਅਤੇ ਆਮਦਨ ਦੇ ਵੇਰਵਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ।ਉਨ੍ਹਾਂ ਪਲਾਸਟਿਕ ਦੇ ਲਿਫਾਫਿਆਂ ਸਬੰਧੀ ਮੀਟਿੰਗ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਇਲਾਕੇ ਵਿੱਚ ਚੈਕਿੰਗ ਯਕੀਨੀ ਬਣਾਉਣ ਅਤੇ ਜੇਕਰ ਕੋਈ ਦੁਕਾਨਦਾਰ ਜਾਂ ਗ੍ਰਾਹਕ ਪਲਾਸਟਿਕ ਦੇ ਬੈਨ ਲਿਫਾਫਿਆਂ ਦੀ ਵਰਤੋਂ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਦਾ ਤੁਰੰਤ ਚਲਾਨ ਕੀਤਾ ਜਾਵੇ।
ਉਨ੍ਹਾਂ ਕਾਰਜ ਸਾਧਕ ਅਫ਼ਸਰਾਂ ਨੂੰ 3 ਡੀ ਪ੍ਰੋਜੈਕਟ ਸਬੰਧੀ ਆਪਣਾ ਕੰਮ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਲਈ ਕਿਹਾ, ਤਾਂ ਜੋ ਜਲਦੀ ਹੀ ਜ਼ਿਲ੍ਹਾ ਮਾਨਸਾ ਨੂੰ ਕੂੜਾ ਅਤੇ ਡੰਪ ਮੁਕਤ ਜ਼ਿਲ੍ਹਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਇਸ ਸਬੰਧੀ ਰੱਖੇ ਗਏ ਪ੍ਰੇਰਕ ਲੋਕਾਂ ਨੂੰ ਤਿੰਨ ਡਸਟਬਿਨਾਂ ਬਾਰੇ ਜਾਗਰੂਕ ਕਰਨ।ਉਨ੍ਹਾਂ ਨਾਲ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੀ.ਬੀ.ਗਰਾਮ `ਤੇ ਆਈਆਂ ਸ਼ਿਕਾਇਤਾਂ ਦਾ ਵੀ ਜਲਦ ਤੋਂ ਜਲਦ ਨਿਪਟਾਰਾ ਯਕੀਨੀ ਬਣਾਇਆ ਜਾਵੇ,
ਇਸ ਮੌਕੇ ਐਸ.ਡੀ.ਐਮ ਮਾਨਸਾ ਅਭੀਜੀਤ ਕਪਲਿਸ਼, ਐਸ.ਡੀ.ਐਮ ਬੁਢਲਾਡਾ ਆਦਿਤਯ ਡੱਚਲਵਾਲ, ਐਸ.ਡੀ.ਐਮ ਸਰਦੂਲਗੜ੍ਹ ਲਤੀਫ਼ ਅਹਿਮਦ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਿਨੇਸ਼ ਵਸ਼ਿਸ਼ਟ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media