ਅੰਮ੍ਰਿਤਸਰ, 11 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਆਲ ਇੰਡੀਆ ਇੰਟਰ-ਯੂਨੀਵਰਸਿਟੀ ਫੈਂਸਿੰਗ ਚੈਂਪੀਅਨਸ਼ਿਪ 2018-19 ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਸੰਪਨ ਹੋ ਗਈ।ਜਿਸ ਵਿਚ 53 ਪੁਰਸ਼ਾਂ ਅਤੇ 51 ਇਸਤਰੀਆਂ ਦੀਆਂ ਟੀਮਾਂ ਨੇ ਭਾਗ ਲਿਆ।ਐਲਾਨੇ ਗਏ ਨਤੀਜਿਆਂ ਅਨੁਸਾਰ ਪੁਰਸ਼ ਵਰਗ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਪਹਿਲਾ, ਪੰਜਾਬ ਯੂਨੀਵਰਸਿਟੀ ਚੰਡੀਗੜ ਨੇ ਦੂਜਾ ਅਤੇ ਬੀ.ਆਰ.ਬੀ.ਏ.ਐਮ.ਯੂ.ਔਰੰਗਾਬਾਦ ਨੇ ਤੀਜਾ ਸਥਾਨ ਹਾਸਲ ਕੀਤਾ।ਇਸੇ ਤਰਾਂ ਔਰਤਾਂ ਦੇ ਵਰਗ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਪਹਿਲੇ, ਗੁਰੂ ਨਾਨਕ ਦੇਵ ਯੂਨੀਵਰਸਿਟੀ ਦੂਜੇ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੀਜੇ ਸਥਾਨ `ਤੇ ਰਹੀ।
Check Also
ਪੰਜਾਬ ਸਟੇਟ ਟਰੇਡਰਜ਼ ਕਮਿਸ਼ਨ ਵਲੋਂ ਵਪਾਰ ਮਿਲਣੀ ਦਾ ਆਯੋਜਨ
ਵਿਧਾਇਕ ਗੁਪਤਾ ਨੇ ਸੁਣੀਆਂ ਵਪਾਰੀਆਂ ਦੀਆਂ ਸਮੱਸਿਆਵਾਂ ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ) – ਪੰਜਾਬ ਸਟੇਟ …
Punjab Post Daily Online Newspaper & Print Media