ਜੰਡਿਆਲਾ ਗੁਰੂ, 13 ਜਨਵਰੀ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸੇਂਟ ਸੋਲਜਰ ਇਲੀਟ ਕਾਨਵਂੈਟ ਸਕੂਲ ਵਿਖੇ ਲੌਹੜੀ ਦਾ ਤਿਉਹਾਰ ਬੜੀ ਧੂਮਧਾਮ
ਨਾਲ ਮਨਾਇਆ ਗਿਆ।ਸਭ ਤੋਂ ਪਹਿਲਾਂ ਬੱਚਿਆਂ ਨੇ ਲੋਕ ਗੀਤ ਤੇ ਲੋਹੜੀ ਦੇ ਗੀਤ ਗਾਏ।ਸਕੂਲ ਦੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ ਨੇ ਬੱਚਿਆਂ ਨੂੰ ਲੋਹੜੀ ਦੇ ਇਤਿਹਾਸ ਅਤੇ ਮਹਾਨਤਾ ਬਾਰੇ ਦੱਸਿਆ ਕਿ ਸਾਨੂੰ ਸਿਰਫ ਮੁੰਡਿਆਂ ਦੀ ਹੀ ਨਹੀ ਧੀਆਂ ਦੀ ਲੋਹੜੀ ਵੀ ਮਨਾਉਣੀ ਚਾਹੀਦੀ ਹੈ, ਕਿਉਂਕਿ ਕੁੜੀਆਂ ਵੀ ਅੱਜਕੱਲ ਮੰੁਡਿਆਂ ਤੋ ਘੱਟ ਨਹੀ।ਗਰਾਉਂਡ ਵਿੱਚ ਭੁੱਗਾ ਬਾਲਿਆ ਗਿਆ ਅਤੇ ਪ੍ਰਿੰਸੀਪਲ ਅਮਰਪ੍ਰੀਤ ਕੌਰ, ਵਾਈਸ ਪ੍ਰਿੰਸੀਪਲ ਗੁਰਪ੍ਰੀਤ ਕੌਰ, ਕੋਆਰਡੀਨੇਟਰ ਨਰਿੰਦਰਪਾਲ ਕੌਰ, ਸ਼ਿਲਪਾ ਸ਼ਰਮਾ ਅਤੇ ਸਮੂਹ ਸਟਾਫ ਨੇ ਰਲ-ਮਿਲ ਕੇ ਗਿੱਧਾ ਤੇ ਭੰਗੜਾ ਪਾਇਆ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ
ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media