Tuesday, November 24, 2026

ਸਰਕਾਰੀ ਦਫ਼ਤਰਾਂ ’ਚ ਕੰਮਕਾਜ਼ ਪੰਜਾਬੀ `ਚ ਕਰਨ ਸਬੰਧੀ ਐਸ.ਡੀ.ਐਮ ਨੂੰ ਮਿਲਿਆ ਵਫ਼ਦ

ਸਮਰਾਲਾ, 13 ਜਨਵਰੀ (ਪੰਜਾਬ ਪੋਸਟ- ਇੰਦੲਜੀਤ ਕੰਗ) – ਪੰਜਾਬੀ ਭਾਸ਼ਾ ਪਸਾਰ ਭਾਈਚਾਰਾ ਦੀ ਸਮਰਾਲਾ ਇਕਾਈ ਦੇ ਅਹੁਦੇਦਾਰਾਂ ਵੱਲੋਂ ਸਰਕਾਰੀ ਦਫ਼ਤਰਾਂ, PUNJ1301201918ਬੈਕਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਪੰਜਾਬੀ ਭਾਸ਼ਾ ਦੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਸਥਾਨਕ ਐਸ.ਡੀ.ਐਮ ਗੀਤਿਕਾ ਸਿੰਘ ਨਾਲ ਮੁਲਾਕਾਤ ਕੀਤੀ ਗਈ।ਮੀਟਿੰਗ ਦੌਰਾਨ ਵਫ਼ਦ ਵੱਲੋਂ ਐਸ.ਡੀ.ਐਮ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸਮਰਾਲਾ ਇਲਾਕੇ ਦੇ ਨਿੱਜੀ ਸਕੂਲਾਂ ਅਤੇ ਬੈਕਾਂ ਵਿੱਚ ਪੰਜਾਬੀ ਭਾਸ਼ਾ ਨੂੰ ਯੋਗ ਮਾਨਤਾ ਨਹੀਂ ਦਿੱਤੀ ਜਾ ਰਹੀ।ਇਸ ਤੋਂ ਇਲਾਵਾ ਸਮਰਾਲਾ ਦੇ ਰੇਲਵੇ ਸਟੇਸ਼ਨ ਤੇ ਵੀ ਕੋਈ ਜਾਣਕਾਰੀ ਪੰਜਾਬੀ ਵਿੱਚ ਨਹੀਂ ਹੈ।ਸਰਕਾਰੀ ਦਫਤਰਾਂ ਵਿੱਚ ਪੰਜਾਬੀ ਨੂੰ ਉਸ ਦਾ ਬਣਦਾ ਰੁਤਬਾ ਨਹੀਂ ਦਿੱਤਾ ਜਾ ਰਿਹਾ।
ਐਸ.ਡੀ.ਐਮ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਉਕਤ ਅਦਾਰਿਆਂ ਨੂੰ ਪੱਤਰ ਲਿਖ ਕੇ ਪੰਜਾਬੀ ਭਾਸ਼ਾ ਦੀ ਯੋਗ ਵਰਤੋਂ ਕਰਨ ਲਈ ਕਿਹਾ ਜਾਵੇਗਾ ਅਤੇ ਇਹ ਵੀ ਭਰੋਸਾ ਦਿਵਾਇਆ ਕਿ ਸਰਕਾਰੀ ਦਫਤਰਾਂ ਦੇ ਕੰਮਕਾਜ ਵੀ ਪੰਜਾਬੀ ਭਾਸ਼ਾ ਵਿੱਚ ਕੀਤੇ ਜਾਣਗੇ।ਵਫ਼ਦ ਵਿੱਚ ਮਿਲਣ ਵਾਲਿਆਂ ਵਿੱਚ ਪ੍ਰਮੁੱਖ ਤੌਰ ਤੇ ਐਡਵੋਕੇਟ ਪਰਮਿੰਦਰ ਸਿੰਘ ਗਿੱਲ, ਡਾ. ਪਰਮਿੰਦਰ ਸਿੰਘ ਬੈਨੀਪਾਲ, ਪੁਖਰਾਜ ਸਿੰਘ ਘੁਲਾਲ ਅਤੇ ਮਨਜੀਤ ਰਾਏ ਸ਼ਾਮਲ ਸਨ।  
 

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply